ਭਾਜਪਾ ਆਗੂ ਸੁਨੀਲ ਜਾਖੜ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ ਹਨ।
- 117 Views
- kakkar.news
- October 1, 2022
- Politics
ਭਾਜਪਾ ਆਗੂ ਸੁਨੀਲ ਜਾਖੜ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ ਹਨ।
ਸਿਟੀਜ਼ਨਜ਼ ਵੋਇਸ
ਭਾਜਪਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ ਹਨ।ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ।
ਭਾਜਪਾ ਆਗੂ ਨੇ ਵੱਖਵਾਦੀ ਤਾਕਤਾਂ ਦੇ ਸੂਬੇ ਵਿਚ ਮੁੜ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਿਆ ਹੈ। ਭਾਜਪਾ ਵੱਲੋਂ ਕਰਵਾਈ ਜਨਤਾ ਦੀ ਵਿਧਾਨ ਸਭਾ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿੱਚ ਰਹਿਣ ਲਈ ਪਹੁੰਚੇ ਸਨ।
ਉਸ ਵੇਲੇ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇਨ੍ਹਾਂ ਨੂੰ ਨਕਾਰ ਦਿੱਤਾ ਸੀ ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਵੱਖਵਾਦੀ ਵਿਦੇਸ਼ਾਂ ਤੋਂ ਪਰਤ ਆਏ ਹਨ ਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸਾਂਝਾ ਹੈ, ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਵਿਚ ਵਧ ਰਹੇ ਗੈਂਗਸਟਰ ਕਲਚਰ ਨੂੰ ਸਖ਼ਤੀ ਨਾਲ ਰੋਕਿਆ ਜਾਵੇ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024