ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਢਾਬਾ ਕੋਕਰੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
- 169 Views
- kakkar.news
- October 1, 2022
- Agriculture
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਢਾਬਾ ਕੋਕਰੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
• ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲਾ ਤੇ ਲੱਗਣ ਵਾਲੇ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕਤਾ
ਫਾਜ਼ਿਲਕਾ 1 ਅਕਤੂਬਰ ( ਸੁਭਾਸ ਕੱਕੜ)
ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਡਾ.ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਸ਼੍ਰੀ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਢਾਬਾ ਕੋਕਰੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਰਕਲ ਇਚਾਰਜ ਖੇਤੀਬਾੜੀ ਵਿਕਾਸ ਅਫਸਰ ਕੁਮਾਰੀ ਮਨੀਸ਼ਾ ਵੱਲੋਂ ਕਿਸਾਨਾ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ, ਮਿੱਟੀ ਪੁਰਖ, ਫਸਲਾਂ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਕਰਨ ਬਾਰੇ ਜਾਗਰੂਕ ਕੀਤਾ ਗਿਆ।
ਵਧੇਰੇ ਜਾਣਕਾਰੀ ਦਿੰਦਿਆ ਖੇਤੀਬਾੜੀ ਵਿਕਾਸ ਅਫਸਰ ਕੁਮਾਰੀ ਮਨੀਸ਼ਾ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਆਰ.ਐੱਮ.ਬੀ. ਪਲਾਉ ਆਦਿ ਸੰਦਾਂ ਦੀ ਵਰਤੋ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ (ਮਿੱਟੀ ਵਿੱਚ ਦਬਾ ਕੇ) ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀਆਂ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਤਾਂ ਹੁੰਦਾ ਹੀ ਹੈ ਨਾਲ ਹੀ ਸਾਹ ਦੀਆ ਬਿਮਾਰੀਆਂ ਵੀ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਵਿਚਲੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਸੋ ਪਰਾਲੀ ਨੂੰ ਅੱਗ ਨਾ ਲਗਾ ਕੇ ਅਸੀਂ ਸਿੱਧਾ ਫਸਲ ਦੀ ਬਿਜਾਈ ਕਰਕੇ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾ ਸਕਦੇ ਹਾਂ ਅਤੇ ਨਾਲ ਹੀ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਸਹਾਈ ਬਣ ਸਕਦੇ ਹਾਂ।
ਖੇਤੀਬਾੜੀ ਉਪ-ਨਿਰਿਖਕ ਕੁਮਾਰੀ ਅਨੂਦੀਪ ਕੰਬੋਜ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮਿੱਟੀ ਪਾਣੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਬੀ.ਟੀ.ਐੱਮ ਸ਼੍ਰੀ ਅਮਨਦੀਪ ਕੰਬੋਜ ਵੀ ਹਾਜ਼ਰ ਸਨ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024