Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਸਵੱਛਤਾ ਸਰਵੇਖਣ 2022 ਵਿਚ ਅਬੋਹਰ ਨਗਰ ਨਿਗਮ ਨੇ ਪੰਜਾਬ ਦੀਆਂ ਨਗਰ ਨਿਗਮਾਂ ਵਿਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ —ਸਮੂਚੇ ਸ਼ਹਿਰਾਂ ਚੋਂ ਪੰਜਾਬ ਚੋ ਦੂਜਾ ਤੇ ਦੇਸ਼ ਵਿਚੋਂ 78ਵਾਂ ਸਥਾਨ ਪ੍ਰਾਪਤ
- kakkar.news
- October 1, 2022
- Punjab
ਸਵੱਛਤਾ ਸਰਵੇਖਣ 2022 ਵਿਚ ਅਬੋਹਰ ਨਗਰ ਨਿਗਮ ਨੇ ਪੰਜਾਬ ਦੀਆਂ ਨਗਰ ਨਿਗਮਾਂ ਵਿਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ
—ਸਮੂਚੇ ਸ਼ਹਿਰਾਂ ਚੋਂ ਪੰਜਾਬ ਚੋ ਦੂਜਾ ਤੇ ਦੇਸ਼ ਵਿਚੋਂ 78ਵਾਂ ਸਥਾਨ ਪ੍ਰਾਪਤ
ਅਬੋਹਰ, ਫਾਜਿ਼ਲਕਾ, 1 ਅਕਤੂਬਰ (ਸਿਟੀਜ਼ਨਜ਼ ਵੋਇਸ )
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਅਤੇ ਅਬੋਹਰ ਨਗਰ ਨਿਗਮ ਦੇ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਆਈਏਐਸ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਸਵੱਛਤਾ ਸਰਵੇਖਣ 2022 ਵਿਚ ਅਬੋਹਰ ਨਗਰ ਨਿਗਮ ਨੇ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ ਦੇ ਸਮੂਹ ਸ਼ਹਿਰਾਂ ਵਿਚ ਦੂਜਾ ਅਤੇ ਦੇਸ਼ ਭਰ ਵਿਚੋਂ 78ਵਾਂ ਸਥਾਨ ਹਾਸਲ ਕੀਤਾ ਹੈ।
ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਨੇ ਅਬੋਹਰ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਲੋਕਾਂ ਦੇ ਸਹਿਯੌਗ ਨਾਲ ਹੀ ਨਗਰ ਨਿਗਮ ਅਬੋਹਰ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕਰ ਸਕਨ ਵਿਚ ਕਾਮਯਾਬ ਹੋਇਆ ਹੈ। ਇਸ ਮੁਕਾਬਲੇ ਵਿਚ ਦੇਸ਼ ਭਰ ਦੀਆਂ 382 ਨਗਰ ਨਿਗਮਾਂ ਨੇ ਭਾਗ ਲਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਇਸ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ 6000 ਵਿਚੋਂ 4392.48 ਅੰਕ ਪ੍ਰਾਪਤ ਕੀਤੇ ਹਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਅਬੋਹਰ ਪਹਿਲਾਂ ਹੀ ਖੁੱਲੇ ਵਿਚ ਸੌਚ ਮੁਕਤ ਸ਼ਹਿਰ ਹੈ ਅਤੇ ਕਚਰਾ ਮੁਕਤ ਸ਼ਹਿਰ ਵਜੋਂ ਅਬੋਹਰ ਸ਼ਹਿਰ ਨੂੰ ਇਕ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਜਿੱਥੇ ਨਿਗਮ ਦੇ ਪੂਰੇ ਸਟਾਫ ਨੇ ਮਿਹਨਤ ਕੀਤੀ ਉਥੇ ਹੀ ਇਸ ਪ੍ਰਾਪਤੀ ਵਿਚ ਸ਼ਹਿਰ ਵਾਸੀਆਂ ਦਾ ਵੀ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਇਸੇ ਤਰਾਂ ਕੋਸਿ਼ਸਾਂ ਜਾਰੀ ਰੱਖਣ ਤਾਂ ਜ਼ੋ ਪਹਿਲੇ ਸਥਾਨ ਦੀ ਪ੍ਰਾਪਤੀ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

Categories

Recent Posts