ਉਚੇਰੀ ਸਿੱਖਿਆ ਮੰਤਰੀ ਵੱਲੋਂ ਬੱਲੂਆਣਾ ਹਲਕੇ ਦੇ ਪਿੰਡ ਸੁਖਚੈਨ ਵਿਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ -550 ਕਾਲਜ ਅਧਿਆਪਕਾਂ ਦੀ ਹੋਵੇਗੀ ਪੱਕੀ ਭਰਤੀ-ਗੁਰਮੀਤ ਸਿੰਘ ਮੀਤ ਹੇਅਰ
- 110 Views
- kakkar.news
- October 1, 2022
- Education Punjab
ਉਚੇਰੀ ਸਿੱਖਿਆ ਮੰਤਰੀ ਵੱਲੋਂ ਬੱਲੂਆਣਾ ਹਲਕੇ ਦੇ ਪਿੰਡ ਸੁਖਚੈਨ ਵਿਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ,
-550 ਕਾਲਜ ਅਧਿਆਪਕਾਂ ਦੀ ਹੋਵੇਗੀ ਪੱਕੀ ਭਰਤੀ-ਗੁਰਮੀਤ ਸਿੰਘ ਮੀਤ ਹੇਅਰ,
-ਜੋ ਵਾਅਦੇ ਕੀਤੇ ਉਸਤੋਂ ਵੀ ਵੱਧ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਹੇਅਰ,
ਫਾਜ਼ਿਲਕਾ 1 ਅਕਤੂਬਰ 2022(ਸਿਟੀਜ਼ਨਜ਼ ਵੋਇਸ )
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਮਿਆਰੀ ਉਚੇਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਦਿਆਰਥੀ ਹੁਣ ਇਸ ਲਈ ਵਿਦਿਆ ਤੋਂ ਵਾਂਝਾਂ ਨਹੀਂ ਰਹੇਗਾ ਕਿ ਉਸਦੇ ਨਜਦੀਕ ਸਕੂਲ ਜਾਂ ਕਾਲਜ ਨਹੀਂ ਸੀ ਜਾਂ ਉਸ ਕੋਲ ਪੈਸਾ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 550 ਕਾਲਜ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ। ਕਾਲਜ ਦਾ ਨੀਂਹ ਪੱਥਰ ਰੱਖਣ ਅਤੇ ਭੂਮੀ ਪੂਜਣ ਤੋਂ ਬਾਅਦ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ ਪ੍ਰੋਜੈਕਟਾਂ ਦੇ ਰੂਪ ਵਿਚ ਵਾਪਸ ਲੋਕਾਂ ਵਿਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਮਜ਼ੋਰ ਵਰਗਾਂ ਦੇ ਬੱਚਿਆਂ ਲਈ ਵਜੀਫਾ ਵੀ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜੋ ਫੈਸਲੇ ਆਪਣੇ ਕਾਰਜਕਾਲ ਦੇ ਆਖਰੀ ਸਾਲ ਕਰਦੀਆਂ ਸਨ ਸ. ਭਗਵੰਤ ਮਾਨ ਦੀ ਸਰਕਾਰ ਉਹ ਕੰਮ ਪਹਿਲੇ ਛੇ ਮਹੀਨੇ ਵਿਚ ਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਅਤੇ ਕੌਮਾਂਤਰੀ ਮੁਕਾਬਲੇ ਜੇਤੂ ਖਿਡਾਰੀਆਂ ਨੂੰ ਸਨਮਾਨ ਦੇਣ ਵਰਗੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਮਾਫੀ ਵਰਗੇ ਆਪਣੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਕਈ ਅਜਿਹੇ ਚੰਗੇ ਕੰਮ ਜਿਵੇਂ ਇਕ ਵਿਧਾਇਕ ਇਕ ਪੈਨਸ਼ਨ, ਪੰਚਾਇਤੀ ਜਮੀਨਾਂ ਦੇ ਕਬਜੇ ਛੁੜਾਉਣੇ ਆਦਿ ਵੀ ਕਰ ਰਹੀ ਹੈ ਜਿੰਨ੍ਹਾਂ ਦਾ ਵਾਅਦਾ ਵੀ ਅਸੀਂ ਨਹੀਂ ਕੀਤਾ ਸੀ।
ਇਸ ਤੋਂ ਪਹਿਲਾਂ ਬੋਲਦਿਆਂ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਤੇ 15.38 ਕਰੋੜ ਰੁਪਏ ਦਾ ਖਰਚ ਆਵੇਗਾ ਅਤੇ ਇਹ 10 ਏਕੜ ਵਿਚ ਬਣੇਗਾ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ ਹੈ ਕਿ ਹਲਕਾ ਬੱਲੂਆਣਾ ਵਿਚ 600 ਕਰੋੜ ਰੁਪਏ ਦੇ ਵਿਕਾਸ ਪ੍ਰੋਜ਼ੈਕਟਾਂ ਤੇ ਕੰਮ ਚੱਲ ਰਿਹਾ ਹੈ।
ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਰਕਾਰ ਵੱਲੋਂ ਕਮਜੋਰ ਵਰਗਾਂ ਦੀ ਪੜਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਸਰਕਾਰ ਦੀਆਂ ਸਿੱਖਿਆ ਅਤੇ ਸਿਹਤ ਪ੍ਰਤੀ ਤਰਜੀਹਾਂ ਬਾਰੇ, ਲੰਬੀ ਦੇ ਵਿਧਾਇਕ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਿਜਲੀ ਮਾਫੀ ਦਾ ਵਾਅਦਾ ਪੂਰਾ ਕਰਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਗੁਰਚਜਨ ਸਿੰਘ ਮੁਸਾਫਿਰ ਨੇ ਇਸ ਪ੍ਰੋਜੈਕਟ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ੍ਰੀ ਭੁਪਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਰਾਜੇਸ ਗਰੋਵਰ, ਆਪ ਦੇ ਜਿ਼ਲ੍ਹਾ ਆਗੂ ਸ੍ਰੀ ਉਪਕਾਰ ਸਿੰਘ, ਸ੍ਰੀ ਧਰਮਵੀਰ ਗੋਦਾਰਾ, ਸ੍ਰੀ ਮਨੋਜ਼ ਗੋਦਾਰਾ ਆਦਿ ਵੀ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024