ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨਿਰਵਿਘਨ ਖਰੀਦ ਲਈ ਵੱਚਨਬੱਧ, ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਲ-ਵਿਧਾਇਕ ਨਰਿੰਦਪਾਲ ਸਿੰਘ ਸਵਨਾ
- 111 Views
- kakkar.news
- October 2, 2022
- Agriculture Politics Punjab
ਫਾਜ਼ਿਲਕਾ 2 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਵੱਲੋਂ ਸਾਂਝੇ ਤੌਰ ਤੇ ਸਥਾਨਕ ਦਾਣਾ ਮੰਡੀ ਵਿਖੇ ਰੇਤੇ ਵਾਲੀ ਭੈਣੀ ਦੇ ਕਿਸਾਨ ਜਗਤਾਰ ਸਿੰਘ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ, ਐੱਸ.ਡੀ.ਐੱਮ ਰਵਿੰਦਰ ਸਿੰਘ ਅਰੋੜਾ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਵਿੰਦਰ ਕੁਮਾਰ ਸਚਦੇਵਾ ਵੀ ਮੌਜੂਦ ਸਨ।
ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨਿਰਵਿਘਨ ਖਰੀਦ ਲਈ ਵੱਚਨਬੱਧ ਹੈ ਤੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਿਸਾਨਾਂ ਨਾਲ ਮੌਢੇ ਨਾਲ ਮੌਢਾ ਜੋੜ ਕੇ ਖੜੀ ਹੈ ਤੇ ਸਰਕਾਰ ਵੱਲੋਂ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ, ਲੇਬਰ, ਆੜਤੀਆਂ ਆਦਿ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਉਪਰੰਤ ਉਨ੍ਹਾਂ ਦਾ ਪੈਸਾ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਲਾਈਟਾਂ ਅਤੇ ਸਾਫ-ਸਫਾਈ ਆਦਿ ਦੇ ਸਬੰਧਿਤ ਵਿਭਾਗਾਂ ਵੱਲੋਂ ਪ੍ਰਬੰਧ ਮੁਕੰਮਲ ਕਰਵਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਉਣ ਅਤੇ ਝੋਨੇ ਦੀ ਪਰਾਲੀ ਤੇ ਰਹਿਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਰਲਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਵੀ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਆਦਿ ਸਬੰਧੀ ਮਸ਼ੀਨਾਂ ਚਾਹੀਦਆਂ ਹਨ ਤਾਂ ਬੇਝਿਜਕ ਹੋ ਕੇ ਦੱਸਣ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਜਿਹੜੀਆਂ ਪੰਚਾਇਤਾਂ ਦੇ ਕਿਸਾਨ ਆਪਣੀ ਪੂਰੀ ਫਸਲ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ 26 ਜਨਵਰੀ ਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੋ ਮੰਡੀ ਸੁਪਰਵਾਈਜ਼ਰ ਰਾਜ ਕੁਮਾਰ, ਵਿਨੋਦ ਕੁਮਾਰ ਅਤੇ ਆੜ੍ਹਤੀ ਪ੍ਰੇਮ ਕੁਮਾਰ ਤੇ ਮਾਰਕਿਟ ਕਮੇਟੀ ਤੋਂ ਪੱਪੀ ਪਾਰਸ ਵੀ ਹਾਜ਼ਰ ਸਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026