ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ਵਿੱਚ ਸੀਆਈਏ ਇੰਚਾਰਜ ਬਰਖਾਸਤ
- 152 Views
- kakkar.news
- October 2, 2022
- Crime Punjab
ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ਵਿੱਚ ਸੀਆਈਏ ਇੰਚਾਰਜ ਬਰਖਾਸਤ
ਚੰਡੀਗੜ੍ਹ 2 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਪੁਲਿਸ ਦੇ ਵਲੋਂ ਮਾਨਸਾ ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ਵਿੱਚ ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ, ਅਣਗਹਿਲੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਕਿ, ਡਿਊਟੀ ਦੌਰਾਨ ਅਣਗਹਿਲੀ ਵਰਤਣ ਵਾਲੇ ਸੀਆਈਏ ਇੰਚਾਰਜ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕਿਹਾ ਗਿਆ ਕਿ, ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ, ਅੱਜ ਸਵੇਰ ਤੋਂ ਜਦੋਂ ਗੈਂਗਸਟਰ ਦੀਪ ਟੀਨੂੰ ਦੀ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਖ਼ਬਰ ਸਾਹਮਣੇ ਆਈ ਹੈ, ਉਦੋਂ ਤੋਂ ਪੁਲਿਸ ਤੇ ਵੀ ਤਰ੍ਹਾਂ ਤਰ੍ਹਾਂ ਦੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ।ਸੂਤਰਾਂ ਦੀ ਮੰਨੀਏ ਤਾਂ, ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਪਿਤਾ ਦੀ ਪਹੁੰਚ ਉੱਚ ਸਿਆਸਤਦਾਨਾਂ ਤੱਕ ਹੈ


