ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਵੱਖ-ਵੱਖ ਸਥਾਨਾਂ ਤੇ 24 ਘੰਟੇ ਗਸ਼ਤ(ਠੀਕਰੀ ਪਹਿਰਾ) ਦੀ ਡਿਊਟੀ ਨਿਭਾਉਣਗੇ
- 111 Views
- kakkar.news
- October 3, 2022
- Punjab
ਫਾਜ਼ਿਲਕਾ 3 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਵਧੀਕ ਜ਼ਿਲਾ ਮੈਜਿਸਟਰੇਟ ਫਾਜ਼ਿਲਕਾ ਸੰਦੀਪ ਕੁਮਾਰ ਆਈ.ਏ.ਐਸ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀ ਆਪਣੇ ਪਿੰਡਾਂ ਦੇ ਗ੍ਰਾਮੀਣ ਬੈਂਕਾ, ਡਾਕਖਾਨੇ, ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ ਸਤਲੁੱਜ ਦਰਿਆ ਦੇ ਪੁੱਲਾਂ ਅਤੇ ਵਿਸ਼ੇਸ਼ ਤੌਰ ਤੇ ਬਿਜਲੀ ਦੇ ਖੰਬਿਆਂ ਆਦਿ ਨੂੰ ਤੋੜ ਫੋੜ ਦੁਆਰਾ ਨਸ਼ਟ ਕੀਤੇ ਜਾਣ ਤੋਂ ਬਚਾਉਣ ਲਈ 24 ਘੰਟੇ ਗਸ਼ਤ(ਠੀਕਰੀ ਪਹਿਰਾ) ਦੀ ਡਿਊਟੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪੁਲ, ਦਰਿਆ/ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉੱਪ ਮੰਡਲ ਮੈਜਿਸਟ੍ਰੇਟ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024