ਪਰਾਲੀ ਸਾੜਨ ਤੋਂ ਰੋਕਣ ਲਈ ਫਾਜਿ਼ਲਕਾ ਜਿ਼ਲ੍ਹੇ ਵਿਚ 308 ਨੋਡਲ ਅਫ਼ਸਰ ਤਾਇਨਾਤ-ਵਧੀਕ ਡਿਪਟੀ ਕਮਿਸ਼ਨਰ -ਜੋ ਪੰਚਾਇਤ ਪਰਾਲੀ ਸੜਨ ਦੀ ਕੁਪ੍ਰਥਾ ਨੂੰ ਸਭ ਤੋਂ ਵੱਧ ਘਟਾਏਗੀ ਉਸਨੂੰ ਮਿਲੇਗਾ ਸੂਪਰ ਸੀਡਰ -ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
- 248 Views
- kakkar.news
- October 4, 2022
- Agriculture Punjab
ਪਰਾਲੀ ਸਾੜਨ ਤੋਂ ਰੋਕਣ ਲਈ ਫਾਜਿ਼ਲਕਾ ਜਿ਼ਲ੍ਹੇ ਵਿਚ 308 ਨੋਡਲ ਅਫ਼ਸਰ ਤਾਇਨਾਤ-ਵਧੀਕ ਡਿਪਟੀ ਕਮਿਸ਼ਨਰ -ਜੋ ਪੰਚਾਇਤ ਪਰਾਲੀ ਸੜਨ ਦੀ ਕੁਪ੍ਰਥਾ ਨੂੰ ਸਭ ਤੋਂ ਵੱਧ ਘਟਾਏਗੀ ਉਸਨੂੰ ਮਿਲੇਗਾ ਸੂਪਰ ਸੀਡਰ -ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਫਾਜਿ਼ਲਕਾ, 4 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਪਰਾਲੀ ਸਾੜਨ ਨੂੰ ਰੋਕਣ ਲਈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜਿ਼ਲ੍ਹਾ ਫਾਜਿ਼ਲਕਾ ਵਿਚ 28 ਕਲਸਟਰ ਅਫਸਰ ਅਤੇ 308 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਇਸ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਡਾ: ਸੰਦੀਪ ਕੁਮਾਰ ਨੇ ਕਿਹਾ ਕਿ ਇਹ ਨੋਡਲ ਅਫ਼ਸਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ, ਉਨ੍ਹਾਂ ਨੂੰ ਮਸ਼ੀਨਾਂ ਦੀ ਉਪਲਬੱਧਤਾ ਵਿਚ ਸਹਾਇਤਾ ਕਰਨ, ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ ਦਾ ਕੰਮ ਕਰਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਵੀ ਰਿਮੋਟ ਸੈਂਸਿੰਗ ਰਾਹੀਂ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਚੱਲੇਗਾ ਉਥੇ ਨੋਡਲ ਅਫ਼ਸਰ ਮੌਕੇ ਤੇ ਜਾ ਕੇ ਰਿਪੋਰਟ ਕਰੇਗਾ।
ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਦੇ 30 ਪਿੰਡ ਅਜਿਹੇ ਹਨ ਜਿੱਥੇ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਂਵਾਂ ਪਿੱਛਲੀ ਵਾਰ ਹੋਈਆਂ ਸੀ। ਇਸ ਲਈ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਆਪਣੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਬੈਠਕ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 98 ਹਜਾਰ ਹੈਕਟਰੇਅਰ ਰਕਬਾ ਝੋਨੇ ਅਤੇ ਬਾਸਮਤੀ ਅਧੀਨ ਹੈ। ਇੰਡਸਟਰੀ ਵਿਭਾਗ ਦੇ ਨੁੰਮਾਇੰਦੇ ਨੇ ਦੱਸਿਆ ਕਿ ਜਿ਼ਲ੍ਹੇ ਵਿਚ 5 ਉਦਯੋਗ ਹਨ ਜਿੱਥੇ ਪਰਾਲੀ ਦੀ ਖਪਤ ਹੁੰਦੀ ਹੈ ਅਤੇ ਇੰਨ੍ਹਾਂ ਵਿਚ ਇਸ ਵਾਰ 88000 ਮੀਟ੍ਰਿਕ ਟਨ ਪਰਾਲੀ ਦੀ ਖਪਤ ਹੋਵੇਗੀ।
ਸਹਿਕਾਰਤਾ ਵਿਭਾਗ ਦੇ ਨੁੰਮਾਇੰਦੇ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਉਨ੍ਹਾਂ ਦੇ ਵਿਭਾਗ ਕੋਲ 417 ਮਸ਼ੀਨਾਂ ਪਰਾਲੀ ਪ੍ਰਬੰਧ ਲਈ ਹਨ, ਇਸ ਲਈ ਕਿਸਾਨ ਆਪਣੇ ਨੇੜੇ ਦੀ ਸਹਿਕਾਰੀ ਸਭਾ ਨਾਲ ਰਾਬਤਾ ਕਰ ਸਕਦੇ ਹਨ।
ਬੈਠਕ ਵਿਚ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਡੀਆਰਓ ਸ੍ਰੀ ਅਰਵਿੰਦ ਵਰਮਾ, ਡੀਡੀਪੀਓ ਸ੍ਰੀ ਸੁਖਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।



- October 15, 2025