ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ , BSF ਨੇ ਸਰਹੱਦੀ ਪਿੰਡਾਂ ‘ਚ ਲਗਾਏ ਪੋਸਟਰ
- 388 Views
- kakkar.news
- October 6, 2022
- National Punjab
ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ , BSF ਨੇ ਸਰਹੱਦੀ ਪਿੰਡਾਂ ‘ਚ ਲਗਾਏ ਪੋਸਟਰ
ਗੁਰਦਾਸਪੂਰ 06 ਅਕਤੂਬਰ 2022(ਸਿਟੀਜ਼ਨਜ਼ ਵੋਇਸ )
ਸਰਹੰਦ ਨੇੜੇ ਡਰੋਨ ਨਾਲ ਵੱਧ ਰਹੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅੱਜ ਬੀਐਸਐਫ ਵਲੋਂ ਇਕ ਵੱਡਾ ਕਦਮ ਚੁਕਿਆ ਗਿਆ ਹੈ ਇਸ ਬਾਰੇ ਵਧੇਰੇ ਜਾਣਕਾਰੀ ਦੇਂਦਿਆਂ ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡਰੋਨ ਰਾਹੀਂ ਤਸਕਰੀ ਰੋਕਣ ਲਈ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਪਿੰਡਾਂ ਵਿੱਚ ਇੱਕ ਲੱਖ ਰੁਪਏ ਦੇ ਇਨਾਮ ਦੇ ਪੋਸਟਰ ਲਗਾਏ ਹਨ। ਬੀ.ਐਸ.ਐਫ ਦੀ 89 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਮੇਟਲਾ, ਅਗਵਾਨ, ਬੋਹੜ ਪਠਾਣਾ, ਮੀਰਕਚਾਨਾ, ਮੋਮਨਪੁਰ, ਰੋਜ਼ਾ, ਪਕੀਵਾਂ, ਧੀਦੋਵਾਲ, ਬਰੀਲਾ, ਰੁੜਿਆਣਾ, ਦੋਸਤਪੁਰ, ਬੋਹੜ ਵਡਾਲਾ, ਚੌਦ ਖੁਰਦ ਆਦਿ ਦੇ ਕਰੀਬ ਇੱਕ ਦਰਜਨ ਪਿੰਡਾਂ ਵਿੱਚ ਪੋਸਟਰ ਲਗਾਏ ਹਨ ਜਿਸ ਵਿੱਚ ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡਰੋਨ ਰਾਹੀਂ ਤਸਕਰੀ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਡਰੋਨਾਂ ਬਾਰੇ 9417809047, 9417901144, 9417809014, 9417809014, 9417809018, 9417901150, 01812233347150, 018122333479191307 ‘ਤੇ ਜਾਣਕਾਰੀ ਸਾਂਝੀ ਕਰਨ। ਇਸ ਤੋਂ ਇਲਾਵਾ ਹੈਰੋਇਨ ਫੜ ਵਾਲੇ ਵਿਅਕਤੀ ਨੂੰ ਵੀ ਇਨਾਮ ਦਿੱਤਾ ਜਾਵੇਗਾ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲਿਆਂ ਦੇ ਨਾਂ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।


