Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਸਿਵਲ ਸਰਜਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ
- kakkar.news
- October 6, 2022
- Health Punjab
ਸਿਵਲ ਸਰਜਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ
ਫ਼ਿਰੋਜ਼ਪੁਰ, 6 ਅਕਤੂਬਰ 2022 ( ਸੁਭਾਸ਼ ਕੱਕੜ)
ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ਬਜ਼ੁਰਗ ਸਮਾਜ ਸੇਵੀ ਦੀਵਾਨ ਚੰਦ ਤੇ ਉਨ੍ਹਾਂ ਦੇ ਸਾਥੀਆਂ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ । ਇਸ ਮੌਕੇ ਸਿਵਲ ਸਰਜਨ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਫ਼ਿਰੋਜ਼ਪੁਰ, ਜ਼ਿਲ੍ਹੇ ਦੇ ਅੰਦਰ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਸੁਝਾਵਾਂ ਨਾਲ, ਸਿਹਤ ਸੇਵਾਵਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵਡਮੁੱਲੇ ਸਹਿਯੋਗ ਅਤੇ ਸੁਝਾਅ ਦੇਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਕੀਤੀ ਅਤੇ ਮਿਲਣ ਆਏ ਸਮਾਜ ਸੇਵੀਆਂ ਨੂੰ ਵਿਭਾਗ ਵੱਲੋਂ ਵੀ ਪੂਰਾ ਸਹਿਯੋਗ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਇਸ ਅਫ਼ਸਰ ‘ਤੇ ਪੀ.ਏ. ਵਿਕਾਸ ਕਾਲੜਾ, ਡੀ.ਐਸ.ਏ. ਸੁਖਦੇਵ ਰਾਜ ਅਤੇ ਕਈ ਹੋਰ ਹਾਜ਼ਰ ਸਨ।
Categories

Recent Posts