ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਕਲਰਕ ਮੁਅੱਤਲ
- 131 Views
- kakkar.news
- October 6, 2022
- Crime Education Punjab
ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਕਲਰਕ ਮੁਅੱਤਲ
ਚੰਡੀਗੜ੍ਹ, 6 ਅਕਤੂਬਰ, 2022: (ਸਿਟੀਜ਼ਨਜ਼ ਵੋਇਸ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਕਥਿਤ ਤੌਰ ‘ਤੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਇਕ ਕਲਰਕ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਉਨ੍ਹਾਂ ਕੋਲ ਕਿਸੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਕਲਰਕ ਅਰੁਣ ਕੁਮਾਰ ਉਨ੍ਹਾਂ ਦਾ ਅਸਲੀ ਕੰਮ ਕਰਨ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਮੰਤਰੀ ਨੂੰ ਸਬੂਤ ਵਜੋਂ ਦੋਵਾਂ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਵੀ ਮੁਹੱਈਆ ਕਰਵਾਈ ਸੀ।
ਸ੍ਰੀ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਤੁਰੰਤ ਸ਼ਿਕਾਇਤ ਸਬੰਧੀ ਮੁੱਢਲੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਉਨ੍ਹਾਂ ਤੁਰੰਤ ਡੀ.ਪੀ.ਆਈ. (ਸੈਕੰਡਰੀ) ਕਲਰਕ ਅਰੁਣ ਕੁਮਾਰ ਨੂੰ ਮੁਅੱਤਲ ਕਰਨ। ਇਸ ਸਬੰਧੀ ਵਿਭਾਗੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026