ਨਸ਼ੇ,ਚੋਰੀਆਂ ਖ਼ਿਲਾਫ਼ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਗੁਰੂਹਰਸਹਾਏ ਥਾਣੇ ਅਗੇ ਲਗਾਇਆ ਧਰਨਾ, -ਮੰਗਾਂ ਨਾ ਮੰਨਣ ਤੇ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
- 246 Views
- kakkar.news
- October 6, 2022
- Punjab
-ਨਸ਼ੇ,ਚੋਰੀਆਂ ਖ਼ਿਲਾਫ਼ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਗੁਰੂਹਰਸਹਾਏ ਥਾਣੇ ਅਗੇ ਲਗਾਇਆ ਧਰਨਾ,
-ਮੰਗਾਂ ਨਾ ਮੰਨਣ ਤੇ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
ਗੁਰੂਹਰਸਹਾਏ/ਫ਼ਿਰੋਜ਼ਪੁਰ, 6 ਅਕਤੂਬਰ 2022 ( ਸਿਟੀਜ਼ਨਜ਼ ਵੋਇਸ)
ਹਲਕਾ ਗੁਰੂਹਰਸਹਾਏ ਵਿਚ ਨਸ਼ਿਆਂ ਅਤੇ ਚੋਰੀਆਂ ਤੇ ਠੱਲ੍ਹ ਪਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਗੁਰੂ ਹਰਸਹਾਏ ਪੁਲਸ ਥਾਣੇ ਅੱਗੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾਈ ਆਗੂ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਹਲਕੇ ਅੰਦਰ ਚਿੱਟੇ ਨਸ਼ੇ ਦਾ ਕਾਰੋਬਾਰ ਸ਼ਰ੍ਹੇਆਮ ਹੋ ਰਿਹਾ ਹੈ ਜਿਸ ਕਾਰਨ ਚੋਰੀਆਂ ਵੀ ਸ਼ਰ੍ਹੇਆਮ ਹੋ ਰਹੀਆਂ ਹਨ ਅਤੇ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ । ਯੂਨੀਅਨ ਆਗੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਜ਼ਿਲ੍ਹੇ ਪੱਧਰ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਦੂਜੇ ਪਾਸੇ ਧਰਨੇ ਵਿੱਚ ਪੁੱਜੇ ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਨਸ਼ੇ ਚੋਰੀਆਂ ਅਤੇ ਕਿਸੇ ਕਿਸਮ ਦੇ ਵੀ ਕ੍ਰਾਈਮ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਲੋਕ ਪੁਲਸ ਦਾ ਸਾਥ ਦੇਣ ਤਾਂ ਜੋ ਪੁਲਿਸ ਨੂੰ ਕ੍ਰਾਈਮ ਕਰਨ ਵਾਲੇ ਲੋਕਾਂ ਦਾ ਪਤਾ ਲੱਗ ਸਕੇ

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026