Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਨੇ ਵਿਵੇਕਾਨੰਦ ਵਰਲਡ ਸਕੂਲ ਹੋਣ ਵਾਲੇ ਦੀਵਾਲੀ ਮੇਲੇ ਦਾ ਪੋਸਟਰ ਕੀਤਾ ਜਾਰੀ
- 157 Views
- kakkar.news
- October 7, 2022
- Punjab
ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਨੇ ਵਿਵੇਕਾਨੰਦ ਵਰਲਡ ਸਕੂਲ ਹੋਣ ਵਾਲੇ ਦੀਵਾਲੀ ਮੇਲੇ ਦਾ ਪੋਸਟਰ ਕੀਤਾ ਜਾਰੀ
ਫਿਰੋਜ਼ਪੁਰ, ਅਕਤੂਬਰ, 7, 2022 ( ਸੁਭਾਸ਼ ਕੱਕੜ)
ਡਾਇਰੈਕਟਰ ਡਾ.ਐਸ.ਐਨ.ਰੁਦਰਾ ਨੇ ਦੱਸਿਆ ਕਿ ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿੱਚ ਹਰ ਸਾਲ ਦੀ ਤਰ੍ਹਾਂ ਦੀਵਾਲੀ ਮੇਲਾ 22 ਅਕਤੂਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਅੱਜ ਡਿਪਟੀ ਕਮਿਸ਼ਨਰ , ਫਿਰੋਜ਼ਪੁਰ ਸ੍ਰੀਮਤੀ ਅੰਮ੍ਰਿਤ ਸਿੰਘ ਦੇ ਕਰ ਕਮਲਾਂ ਤੋਂ ਕੀਤਾ।ਡਾ: ਰੁਦਰਾ ਨੇ ਦੱਸਿਆ ਕਿ ਦੀਵਾਲੀ ਮੇਲਾ ਹਰ ਸਾਲ ਬਜੁਰਗਾਂ ਨੂੰ ਸਮਰਪਿਤ ਹੁੰਦਾ ਹੈ, ਜਿਸ ਵਿੱਚ ਛੋਟੇ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਮੁੱਖ ਆਕਰਸ਼ਣ ਜਿਵੇਂ ਘੋੜ ਸਵਾਰੀ, ਊਠ ਦੀ ਸਵਾਰੀ, ਬੱਚਿਆਂ ਲਈ ਝੂਲੇ, ਖੇਡਾਂ ਦੇ ਸਟਾਲ, ਬਜ਼ੁਰਗਾਂ ਅਤੇ ਜੋੜਿਆਂ ਲਈ ਰੈਂਪ ਵਾਕ ਹੁੰਦੇ ਹਨ। ਖਾਣੇ ਦੇ ਸਟਾਲ ਹੋਣਗੇ। ਮੇਲੇ ਦਾ ਮੁੱਖ ਆਕਰਸ਼ਣ ਲਾਈਵ ਬੈਂਡ ਹੋਣਗੇ ਜੋ ਆਪਣੇ ਸੰਗੀਤ ਅਤੇ ਸੁਰੀਲੀ ਆਵਾਜ਼ ਨਾਲ ਸਾਰੇ ਦਰਸ਼ਕਾਂ ਦਾ ਮਨ ਮੋਹ ਲੈਣਗੇ।
ਡਿਪਟੀ ਕਮਿਸ਼ਨਰ (ਜ਼ਿਲ੍ਹਾ ਫਿਰੋਜ਼ਪੁਰ) ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਵਿਵੇਕਾਨੰਦ ਵਰਲਡ ਸਕੂਲ ਵਿੱਚ ਕਰਵਾਏ ਜਾ ਰਹੇ ਇਸ ਮੇਲੇ ਅਤੇ ਅਧਿਆਪਕ ਸੰਸਥਾ ਵੱਲੋਂ ਇਸ ਮੇਲੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਅਤੇ ਸ. ਇਸ ਦਾ ਆਨੰਦ ਉਠਾਉਣ ਦੀ ਅਪੀਲ ਕੀਤੀ।
Categories

Recent Posts


- October 15, 2025