ਭਾਰਤ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਬੰਦ ਕੀਤਾ ਟਵਿੱਟਰ ਅਕਾਊਂਟ
- 103 Views
- kakkar.news
- October 7, 2022
- Punjab Religious
ਭਾਰਤ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਬੰਦ ਕੀਤਾ ਟਵਿੱਟਰ ਅਕਾਊਂਟ
ਚੰਡੀਗੜ੍ਹ 07 ਅਕਤੂਬਰ 2022(ਸਿਟੀਜ਼ਨਜ਼ ਵੋਇਸ)
ਅੰਮ੍ਰਿਤਪਾਲ ਸਿੰਘ ਖਾਲਸਾ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿੱਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ ‘ਤੇ ਉਸ ਦੇ ਕਰੀਬ 11,000 ਫੋਲੋਅਰਜ਼ ਹਨ। ਹਾਸਲ ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ ‘ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਸਿਆਸੀ ਲੀਡਰ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।
ਜ਼ਿਕਰ ਕਰ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਿਰੋਧ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਹੈ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ।
ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।
ਇੱਕੋ ਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ।
ਦੱਸ ਦਈਏ ਕਿ ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024