ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਪੋਰਟਲ ਤੇ ਕਰ ਸਕਦੇ ਹਨ ਅਪਲਾਈ
- 165 Views
- kakkar.news
- October 8, 2022
- Agriculture Punjab
ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨ ਕਿਸਾਨ 15 ਅਕਤੂਬਰ ਤੱਕ ਪੋਰਟਲ ਤੇ ਕਰ ਸਕਦੇ ਹਨ ਅਪਲਾਈ
ਫਾਜ਼ਿਲਕਾ 8 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ਦੁਆਰਾ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ ਜੰਤੂਆਂ ਨੂੰ ਖਤਮ ਹੋਣ ਤੋਂ ਰੋਕਣਾ ਹੈ। ਇਨਾਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਬਹੁਤ ਹੀ ਘੱਟ ਖਰਚੇ ਵਿੱਚ ਮਿੱਟੀ ਵਿੱਚ ਹੀ ਮਿਲਾਇਆ ਜਾ ਸਕਦਾ ਹੈ।ਮੁੱਖ ਖੇਤੀਬਾੜੀਅਫਸਰ, ਫਾਜ਼ਿਲਕਾ ਡਾ. ਰਾਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਦੀ ਕੁਪ੍ਰਥਾ ਨੂੰ ਰੋਕਣ ਲਈ ਖੇਤੀਬਾੜੀ ਸੰਦ ਸਬਸਿਡੀ ’ਤੇ ਉਪਲੱਬਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਸਮਾਰਟ ਸੀਡਰ ਲੈਣ ਦੇ ਚਾਹਵਾਨਾਂ ਕਿਸਾਨਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨਾਂ ਕਿਸਾਨਾਂ ਨੂੰ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ਪੋਰਟਲ agrimachinerypb.com ਤੇ ਆਨਲਾਈਨ ਦਿੱਤੀਆਂ ਜਾ ਸਕਦੀਆਂ ਹਨ। ਇਹ ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਅਕਤੂਬਰ 2022 ਹੈ ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਲਾਹਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਬਣਦਿਆਂ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026