ਪਾਕਿਸਤਾਨ ਤੋਂ ਵੱਡੇ ਪੱਧਰ ”ਤੇ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ 3 ਮੈਂਬਰ ਗ੍ਰਿਫ਼ਤਾਰ, ਹੋਰ ਜਾਂਚ ਜਾਰੀ
- 92 Views
- kakkar.news
- October 10, 2022
- Crime Punjab
ਪਾਕਿਸਤਾਨ ਤੋਂ ਵੱਡੇ ਪੱਧਰ ”ਤੇ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ 3 ਮੈਂਬਰ ਗ੍ਰਿਫ਼ਤਾਰ, ਹੋਰ ਜਾਂਚ ਜਾਰੀ
ਫਿਰੋਜ਼ਪੁਰ 10 ਅਕਤੂਬਰ ( ਸੁਭਾਸ਼ ਕੱਕੜ)
ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਵੱਡੀ ਖੇਪ ਮੰਗਵਾਉਣ ਵਾਲੇ ਅਤੇ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਮੋਬਾਇਲ ਫੋਨ ’ਤੇ ਗੱਲਬਾਤ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਡੀ. ਐੱਸ. ਪੀ. ਸੁਰਿੰਦਰ ਬਾਂਸਲ ਨੇ ਦੱਸਿਆ ਕਿ ਪੁਲਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪੁਲਸ ਪਾਰਟੀ ਜਦੋਂ ਸਰਹੱਦੀ ਪਿੰਡ ਨਿਹਾਲੇਵਾਲਾ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਸਰਹੱਦੀ ਪਿੰਡ ਕਾਲੂ ਵਾਲੀ ਨੋਜ ਦੇ ਏਰੀਏ ’ਚ 2 ਸ਼ੱਕੀ ਨੌਜਵਾਨ ਖੜ੍ਹੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ ਕੋਲ ਖੜ੍ਹੇ ਹੋਣ ਦਾ ਪੁਲਸ ਪਾਰਟੀ ਵਲੋਂ ਕਾਰਨ ਪੁੱਛਿਆ ਗਿਆ ਤਾਂ ਉਹ ਦੋਵੇਂ ਘਬਰਾ ਗਏ।ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਜਦ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਨਾਂ ਜਗਦੀਸ਼ ਸਿੰਘ ਉਰਫ ਦੀਸ਼ਾ ਪੁੱਤਰ ਨਿੰਦਰ ਸਿੰਘ ਵਾਸੀ ਪਿੰਡ ਗੱਟੀ ਰਾਜੋ ਕੀ ਅਤੇ ਸੰਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕਿਲਚੇ ਦੱਸਿਆ ਅਤੇ ਪੁਲਸ ਦੇ ਸਾਹਮਣੇ ਮੰਨਿਆ ਕਿ ਉਨ੍ਹਾਂ ਦਾ ਤੀਸਰਾ ਸਾਥੀ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਬੱਗਾ ਸਿੰਘ ਵਾਸੀ ਅਲੀ ਕੇ, ਭਾਰਤ-ਪਾਕਿਸਤਾਨ ਸਰਹੱਦ ਵਾਲੀ ਸਾਈਡ ’ਤੇ ਪਾਕਿਸਤਾਨ ਤੋਂ ਹੈਰੋਇਨ ਦੀ ਵੱਡੀ ਖੇਪ ਦੀ ਡਿਲੀਵਰੀ ਲੈਣ ਲਈ ਗਿਆ ਹੋਇਆ ਹੈ ਅਤੇ ਉਹ ਉਸ ਦਾ ਇੰਤਜ਼ਾਰ ਕਰ ਰਹੇ ਹਨ।ਜਗਦੀਸ਼ ਸਿੰਘ ਅਤੇ ਸੰਦੀਪ ਸਿੰਘ ਦੀ ਤਲਾਸ਼ੀ ਲੈਣ ’ਤੇ ਦੋਵਾਂ ਕੋਲੋਂ ਵੀਵੋ ਕੰਪਨੀ ਦੇ ਮੋਬਾਇਲ ਫੋਨ ਬਰਾਮਦ ਹੋਏ। ਪੁਲਸ ਪਾਰਟੀ ਇਨ੍ਹਾਂ ਨੂੰ ਲੈ ਕੇ ਜਦ ਰਾਜਦੀਪ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਤਾਂ ਅੱਗੋ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ’ਤੇ ਇਕ ਨੌਜਵਾਨ ਆਉਂਦਾ ਹੋਇਆ ਦਿਖਾਈ ਦਿੱਤਾ ਅਤੇ ਜਗਦੀਸ਼ ਸਿੰਘ ਤੇ ਸੰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਇਹ ਉਨ੍ਹਾਂ ਦਾ ਤੀਸਰਾ ਸਾਥੀ ਰਾਜਦੀਪ ਸਿੰਘ ਹੈ। ਡੀ. ਐੱਸ. ਪੀ. ਬਾਂਸਲ ਨੇ ਦੱਸਿਆ ਕਿ ਪੁਲਸ ਵਲੋਂ ਰਾਜਦੀਪ ਸਿੰਘ ਨੂੰ ਵੀ ਹਿਰਾਸਤ ’ਚ ਲਿਆ ਗਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਓਪੋ ਕੰਪਨੀ ਦਾ ਮੋਬਾਇਲ ਫੋਨ ਬਰਾਮਦ ਹੋਇਆ। ਪੁੱਛਗਿੱਛ ਕਰਨ ’ਤੇ ਰਾਜਦੀਪ ਨੇ ਪੋਸਟ ਨੂੰ ਦੱਸਿਆ ਕਿ ਉਸ ਦੀ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਗੱਲ ਹੋਈ ਸੀ ਜੋ ਡੀਲ ਦੇ ਮੁਤਾਬਕ ਬੀਤੀ 6 ਅਕਤੂਬਰ ਨੂੰ ਹੈਰੋਇਨ ਦੀ ਖੇਪ ਪਾਕਿਸਤਾਨ ਵਲੋਂ ਭਾਰਤੀ ਸਰਹੱਦ ’ਚ ਆਉਣੀ ਸੀ ਪਰ ਬਾਰਡਰ ’ਤੇ ਬੀ. ਐੱਸ. ਐੱਫ. ਦਾ ਸਖ਼ਤ ਪਹਿਰਾ ਹੋਣ ਕਾਰਨ ਉਹ ਜਿਸ ਬੇੜੇ ਰਾਹੀਂ ਗਿਆ ਸੀ ਉਸ ਰਾਹੀਂ ਹੀ ਵਾਪਸ ਆਇਆ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024