ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ
- 139 Views
- kakkar.news
- October 10, 2022
- Punjab
ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ
ਚੰਡੀਗੜ੍ਹ, 10 ਅਕਤੂਬਰ 2022 ( ਸਿਟੀਜ਼ਨਜ਼ ਵੋਇਸ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਤੇ ਵਿਚਾਰ ਨਹੀ ਕੀਤਾ ਜਾਵੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024