ਝੋਨੇ ਦੀ ਖਰੀਦ ਲਿਫਟਿੰਗ ਅਤੇ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਧਾਲੀਵਾਲ
- 66 Views
- kakkar.news
- October 10, 2022
- Agriculture Punjab
ਝੋਨੇ ਦੀ ਖਰੀਦ ਲਿਫਟਿੰਗ ਅਤੇ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਧਾਲੀਵਾਲ
ਦਾਣਾ ਮੰਡੀ ਮੱਖੂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਆਡ਼੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ
ਕਿਹਾ, ਖਰੀਦ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਮੱਖੂ (ਫਿਰੋਜ਼ਪੁਰ) 10 ਅਕਤੂਬਰ, ਸੁਭਾਸ਼ ਕੱਕੜ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਪੂਰੇ ਰਾਜ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਆੜ੍ਹਤੀਆਂ ਜਾਂ ਲੇਬਰ ਨੂੰ ਖਰੀਦ, ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਮੱਖੂ ਵਿਖੇ ਕਿਸਾਨਾਂ ਆਡ਼੍ਹਤੀਆਂ ਤੇ ਲੇਬਰ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਐਮ.ਐਲ.ਏ. ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਮੰਡੀ ਬੋਰਡ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਹਨ ਕਿ ਝੋਨੇ ਦੀ ਖਰੀਦ ਸਮੇਂ ਕਿਸਾਨਾਂ, ਆੜ੍ਹਤੀਆਂ ਜਾਂ ਲੇਬਰ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਇਸ ਮੌਕੇ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਫਸਲ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਆਦਿ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਜਾਂ ਖ਼ਰੀਦ ਨਾਲ ਸਬੰਧਤ ਕਿਸੇ ਧਿਰ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਹ ਸਬੰਧਤ ਐਮ.ਐਲ.ਏ. ਜਾਂ ਖਰੀਦ ਏਜੰਸੀ ਨਾਲ ਸੰਪਰਕ ਕਰ ਸਕਦੇ ਹਨ ਜਿਸ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਉਨ੍ਹਾਂ ਇਸ ਮੌਕੇ ਮੰਡੀਆਂ ਵਿਚ ਕਿਸਾਨਾਂ, ਲੇਬਰ ਆਦਿ ਦੀ ਸਹੂਲਤ ਲਈ ਛਾਂ , ਪੀਣ ਵਾਲੇ ਪਾਣੀ ਅਤੇ ਰੌਸ਼ਨੀ ਆਦਿ ਪ੍ਰਬੰਧਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਝੋਨਾ ਵੇਚਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੇ ਸੰਦਾਂ ਦੀ ਵਰਤੋਂ ਕਰਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਨ ਕੁਮਾਰ, ਡੀ.ਐਫ.ਐਸ.ਸੀ. ਸ੍ਰੀ ਗੁਰਪ੍ਰੀਤ ਸਿੰਘ ਕੰਗ, ਸ਼ੰਕਰ ਕਟਾਰੀਆ, ਨਰਿੰਦਰ ਕਟਾਰੀਆ, ਆੜ੍ਹਤੀਆ ਐਸੋਸੀਏਸ਼ਨ ਮੱਖੂ ਦੇ ਪ੍ਰਧਾਨ ਰਾਜੀਵ ਠਕੁਰਾਲ ਲੱਕੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
—-
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024