Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਰਿਸ਼ਵਤ ਲੈਣ ਵਾਲਾ ਭਗੌੜਾ ਅੰਮ੍ਰਿਤਸਰ ਜੇਲ ਵਾਰਡਨ ਗ੍ਰਿਫਤਾਰ
- 118 Views
- kakkar.news
- October 11, 2022
- Punjab
ਰਿਸ਼ਵਤ ਲੈਣ ਵਾਲਾ ਭਗੌੜਾ ਅੰਮ੍ਰਿਤਸਰ ਜੇਲ ਵਾਰਡਨ ਗ੍ਰਿਫਤਾਰ
ਅੰਮ੍ਰਿਤਸਰ 11 ਅਕਤੂਬਰ 2022 (ਸਿਟੀਜ਼ਨਜ਼ ਵੋਇਸ) ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਸ਼ਾਮ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਭਗੌੜੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਤੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਨੂੰ ਪ੍ਰਾਈਵੇਟ ਬੱਸਾਂ ਦਾ ਫਾਇਦਾ ਪਹੁੰਚਾਉਣ ਵਾਲੇ ਮੁਲਜ਼ਮ ਨੂੰ ਵੀ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਦੇ ਵਾਰਡਨ ਹਰਪ੍ਰੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਹਰਪ੍ਰੀਤ ਸਿੰਘ ਸੈਂਟਰਲ ਨੇ ਜੇਲ੍ਹ ਵਿੱਚ ਬੰਦ ਗੁਰਸੇਵਕ ਸਿੰਘ ਕੋਲੋਂ ਮੋਬਾਈਲ ਫ਼ੋਨ ਬਰਾਮਦ ਕੀਤਾ ਸੀ। ਇਸ ਮਗਰੋਂ ਵਾਰਡਨ ਨੇ ਗੁਰਸੇਵਕ ਸਿੰਘ ’ਤੇ ਕੇਸ ਦਰਜ ਕਰਨ ਲਈ ਦਬਾਅ ਪਾਇਆ। ਵਾਰਡਨ ਨੇ ਗੁਰਸੇਵਕ ਨੂੰ ਕੇਸ ਵਿੱਚ ਫਸਾਉਣ ਦਾ ਡਰ ਦਿਖਾਉਂਦੇ ਹੋਏ ਉਸ ਕੋਲੋਂ 8 ਹਜ਼ਾਰ ਰੁਪਏ ਬਰਾਮਦ ਕਰ ਲਏ। ਰਿਸ਼ਵਤ ਲੈਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਪੁੱਜੀ ਤਾਂ ਜਾਂਚ ਤੋਂ ਬਾਅਦ ਹਰਪ੍ਰੀਤ ਸਿੰਘ ਦੋਸ਼ੀ ਪਾਇਆ ਗਿਆ ਪਰ ਉਦੋਂ ਤੋਂ ਹੀ ਉਹ ਫਰਾਰ ਸੀ। ਮੁਖਬਰ ਦੀ ਸੂਚਨਾ 'ਤੇ ਸੋਮਵਾਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਇੱਕ ਹੋਰ ਮਾਮਲੇ ਵਿੱਚ ਅੰਮ੍ਰਿਤਸਰ ਵਿਜੀਲੈਂਸ ਰੇਂਜ ਨੇ ਪ੍ਰਾਈਵੇਟ ਬੱਸਾਂ ਵਾਲੇ ਹੌਲਦਾਰ ਪਿੰਡ ਕੁਰੇਸ਼ੀਆ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਸਬੀਰ ਸਿੰਘ ਨੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨਾਲ ਮਿਲ ਕੇ ਸਰਕਾਰੀ ਬੱਸਾਂ ਦਾ ਸਮਾਂ ਬਦਲਿਆ। ਇਸ ਦੇ ਲਈ ਉਹ ਪ੍ਰਾਈਵੇਟ ਬੱਸਾਂ ਵਾਲਿਆਂ ਤੋਂ ਮੋਟੀ ਰਕਮ ਵਸੂਲਦਾ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਲੰਧਰ ਬੱਸ ਸਟੈਂਡ 'ਤੇ ਛਾਪਾ ਮਾਰ ਕੇ ਮੁਲਜ਼ਮ ਜਸਬੀਰ ਨੂੰ ਕਾਬੂ ਕਰ ਲਿਆ।
Categories

Recent Posts


- October 15, 2025