CM ਭਗਵੰਤ ਮਾਨ ਨੇ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
- 115 Views
- kakkar.news
- October 11, 2022
- Punjab
CM ਭਗਵੰਤ ਮਾਨ ਨੇ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ 11 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸੈਕਟਰ 35 ਵਿਖੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ। ਇਸ ਮੌਕੇ ਆਪਣੇ ਸੰਬੋਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।ਚੰਡੀਗੜ੍ਹ ਦੇ ਸੈਕਟਰ 35 ਦੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ।ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬ ਸਰਕਾਰ ਨੇ ਠੇਕੇ ਉਤੇ ਕੰਮ ਕਰ ਰਹੇ 36000 ਮੁਲਾਜ਼ਮਾਂ ਵਿੱਚੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਵਿੱਚ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ।ਭਗਵੰਤ ਮਾਨ ਨੇ ਕਿਹਾ, “ਅਸੀਂ ਕੱਚੇ ਮੁਲਾਜ਼ਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ ਪਰ ਅਸੀਂ ਸਮੁੱਚੀ ਪ੍ਰਕਿਰਿਆ ਨੂੰ ਕਾਨੂੰਨੀ ਨਜ਼ਰੀਏ ਤੋਂ ਘੋਖ ਰਹੇ ਹਾਂ। ਅਸੀਂ ਕਾਹਲੀ ਵਿਚ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗੇ ਜੋ ਅੱਗੇ ਜਾ ਕੇ ਇਨ੍ਹਾਂ ਮੁਲਾਜ਼ਮਾਂ ਦੇ ਰਾਹ ਵਿਚ ਕਾਨੂੰਨੀ ਅੜਿੱਕਾ ਪੈਦਾ ਕਰੇ। ਮੈਂ ਤਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੱਕੇ ਪੈਰੀਂ ਤਹਾਡੀਆਂ ਸੇਵਾਵਾਂ ਰੈਗੂਲਰ ਕਰਾਂਗੇ।”

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026