ਪਰਾਲੀ ਪ੍ਰਬੰਧਨ ਵਿਚ ਕਿਸਾਨਾਂ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਵੱਲੋਂ ਹੈਲਪਲਾਈਨ ਸ਼ੁਰੂ
- kakkar.news
- October 12, 2022
- Punjab
ਪਰਾਲੀ ਪ੍ਰਬੰਧਨ ਵਿਚ ਕਿਸਾਨਾਂ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਵੱਲੋਂ ਹੈਲਪਲਾਈਨ ਸ਼ੁਰੂ
ਫਾਜਿ਼ਲਕਾ, 12 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਪਰਾਲੀ ਪ੍ਰਬੰਧਨ ਵਿਚ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਉਨ੍ਹਾਂ ਨੂੰ ਮਸ਼ੀਨਾਂ ਦੀ ਉਪਲਬੱਧਤਾ ਵਿਚ ਸਹਿਯੋਗ ਲਈ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਫਾਜਿ਼ਲਕਾ ਵੱਲੋਂ ਹੈਲਪਲਾਈਨ ਨੰਬਰ ਸਥਾਪਿਤ ਕੀਤਾ ਗਿਆ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਫੋਨ ਨੰਬਰ 78885-02425 ਤੇ ਸੰਪਰਕ ਕਰ ਸਕਦੇ ਹਨ। ਇੱਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਕਿਸਾਨ ਨੂੰ ਉਸਦੇ ਨਜਦੀਕ ਉਪਲਬੱਧ ਮਸ਼ੀਨ ਦੀ ਜਾਣਕਾਰੀ ਦਿੱਤੀ ਜਾਵੇਗੀ ਜਿੱਥੋਂ ਕਿਸਾਨ ਮਸ਼ੀਨ ਕਿਰਾਏ ਤੇ ਲੈ ਕੇ ਪਰਾਲੀ ਦੀ ਸੰਭਾਲ ਕਰ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਸ ਹੈਲਪਲਾਈਨ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਵਿਚ ਵਿਭਾਗ ਦਾ ਮਾਰਗਦਰਸ਼ਨ ਲੈਣ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਕੰਬੋਜ਼ ਨੇ ਦੱਸਿਆ ਕਿ ਇਹ ਹੈਲਪਲਾਈਨ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਹਰੇਕ ਪਿੰਡ ਵਿਚ ਪੰਚਾਇਤ, ਸਹਿਕਾਰੀ ਸਭਾ, ਕਸਟਮ ਹਾਇਰਿੰਗ ਸੈਂਟਰ ਜਾਂ ਪ੍ਰਾਇਵੇਟ ਕਿਸਾਨਾਂ ਕੋਲ ਉਪਲਬੱਧ ਮਸ਼ੀਨਾਂ ਦੀ ਪੂਰੀ ਜਾਣਕਾਰੀ ਹੈ। ਇੱਥੇ ਕਾਲ ਕਰਨ ਵਾਲੇ ਕਿਸਾਨ ਨੂੰ ਉਸਦੀ ਜਰੂਰਤ ਅਨੁਸਾਰ ਮਸ਼ੀਨ ਸਬੰਧੀ ਮਾਰਗਦਰਸ਼ਨ ਦੇਣ ਦੇ ਨਾਲ ਨਾਲ ਉਸਨੂੰ ਮਸ਼ੀਨ ਦੀ ਸਪਲਾਈ ਦੇਣ ਵਾਲੇ ਨਾਲ ਵੀ ਮਿਲਾਇਆ ਜਾਵੇਗਾ।

- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026