Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਤੀਜੇ ਦਿਨ ਵੀ ਸਰਕਾਰੀ ਕੰਮ ਕਾਜ ਠੱਪ ਰਿਹਾ
- 197 Views
- kakkar.news
- October 12, 2022
- Politics Punjab
ਕਲੈਰੀਕਲ ਸਟਾਫ ਦੀ ਹੜਤਾਲ ਕਾਰਨ ਤੀਜੇ ਦਿਨ ਵੀ ਸਰਕਾਰੀ ਕੰਮ ਕਾਜ ਠੱਪ ਰਿਹਾ
ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
ਫਿਰੋਜ਼ਪੁਰ 12 ਅਕਤੂਬਰ 2022 ( ਸੁਭਾਸ਼ ਕੱਕੜ )
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਮੁਤਾਬਿਕ ਜਿ਼ਲ੍ਹਾ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਅੱਜ ਤੀਜੇ ਦਿਨ ਵੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਤੇ ਰਿਹਾ ਜਿਸ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਮੁਕੰਮਲ ਬੰਦ ਰਿਹਾ । ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਦੇ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਦੀਦਾਰ ਸਿੰਘ ਸੂਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨਠ, ਦੀਪਕ ਲੂੰਬਾ ਪ੍ਰਧਾਨ ਕਮਿਸ਼ਨਰ ਦਫਤਰ, ਯਾਦਵਿੰਦਰ ਸਿੰਘ ਸੂਬਾ ਜਨਰਲ ਸਕੱਤਰ ਕਮਿ਼ਸਨਰ ਦਫਤਰ ਕਰਮਚਾਰੀ ਯੂਨੀਅਨ, ਸਮੇਤ ਮੁਲਾਜ਼ਮਾਂ ਦੇ ਵੱਡੇ ਇਕੱਠ ਸਮੇਤ ਵੱਖ ਵੱਖ ਦਫਤਰਾਂ ਦਾ ਦੌਰਾ ਕਰਕੇ ਹੜਤਾਲੀ ਕਰਮਚਾਰੀਆਂ ਨਾਲ ਮਿਲਕੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ । ਅੱਜ ਦੀ ਕਲਮ ਛੋੜ ਹੜਤਾਲ ਦੌਰਾਨ ਲੋਕ ਨਿਰਮਾਣ ਵਿਭਾਗ, ਜਿ਼ਲ੍ਹਾ ਸਿੱਖਿਆ ਦਫਤਰ, ਜਿ਼ਲ੍ਹਾ ਖਜ਼ਾਨਾ ਦਫਤਰ, ਡੀ.ਸੀ. ਦਫਤਰ, ਐਸ.ਡੀ.ਐਮ ਦਫਤਰ, ਸਿਵਲ ਸਰਜਨ ਦਫਤਰ, ਫੂਡ ਸਪਲਾਈ ਦਫਤਰ, ਤਹਿਸੀਲ ਦਫਤਰ, ਰੋਜ਼ਗਾਰ ਦਫਤਰ, ਭਾਸ਼ਾ ਵਿਭਾਗ, ਕਮਿਸ਼ਨਰ ਦਫਤਰ, ਫਿਰੋਜਪੁਰ, ਜਲ ਸਰੋਤ ਵਿਭਾਗ, ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ, ਕਰ ਅਤੇ ਆਬਕਾਰ ਵਿਭਾਗ, ਪੰਜਾਬ ਰੋਡਵੇਜ਼, ਜੰਗਲਾਤ ਵਿਭਾਗ, ਭੁਮੀ ਰੱਖਿਆ ਵਿਭਾਗ, ਆਈ.ਟੀ.ਆਈ.,ਆਦਿ ਦਫਤਰਾਂ ਵਿਚ ਸੰਪਰੂਨ ਕਲਮ ਛੋੜ ਹੜਤਾਲ ਰਹੀ। ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਹੜਤਾਲੀ ਕਰਮਚਾਰੀਆਂ ਵੱਲੋ ਵਿਸ਼ਾਲ ਗੇਟ ਰੈਲੀ ਕੀਤੀ ਗਈ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਸੈਕੜੇ ਕਰਮਚਾਰੀਆਂ ਨੇ ਭਾਗ ਲਿਆ । ਇਸ ਮੌਕੇ ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਵਿਕਰਮ ਅਛੂਤ, ਗੌਰਵ ਦੁੱਗਲ, ਇੰਦਰਜੀਤ ਸਿੰਘ ਢਿੱਲੋ ਜਲ ਸਪਲਾਈ ਵਿਭਾਗ, ਵਿਕਰਾਂਤ ਖੁਰਾਣਾ ਪ੍ਰਧਾਨ ਕਮਿ਼ਸਨਰ ਦਫਤਰ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਗੁਰਤੇਜ ਸਿੰਘ ਬਰਾੜ ਪੰਜਾਬ ਰੋਡਵੇਜ਼, ਅਮਨਦੀਪ ਖਜ਼ਾਨਾ ਦਫਤਰ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ ਓਮ ਪ੍ਰਕਾਸ਼ ਰਾਣਾ, ਸ੍ਰੀਮਤੀ ਰੀਤੂ ਅਰੋੜਾ, ਸੁਖਵਿੰਦਰ ਕੌਰ ਡੀ.ਸੀ. ਦਫਤਰ, ਵੀਰਪਾਲ ਕੌਰ ਸੀ.ਪੀ.ਐਫ. ਆਗੂ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਵੱਲੋ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨ਼ਸਨ ਸਕੀਮ ਜਲਦੀ ਬਹਾਲ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਪਰਖ ਕਾਲ ਸਮੇ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਸੂਬੇ ਦੇ ਮੁਲਾਜ਼ਮਾਂ ਤੇ ਕੇਦਰੀ ਸਕੇਲ ਨਾ ਥੋਪੇ ਜਾਣ । ਉਕਤ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦੀ ਪੂਰਤੀ ਜਲਦੀ ਨਾ ਕੀਤੀ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਬਾਦਸਤੂਰ ਜਾਰੀ ਰਹੇਗਾ । ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਜਥੇਬੰਦੀ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਨਾ ਮੰਨੀਆਂ ਤਾਂ 14 ਅਕਤੂਬਰ ਨੂੰ ਸਰਕਾਰ ਖਿਲਾਫ ਪੀਪੇ ਖੜਕਾ ਕੇ ਰੋਸ ਮਾਰਚ ਕੀਤਾ ਜਾਵੇਗਾ ।
Categories

Recent Posts


- October 15, 2025