ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਨੇ ਲਿਆ 10 ਦਿਨ ਦੇ ਰਿਮਾਂਡ ‘ਤੇ
- 131 Views
- kakkar.news
- October 12, 2022
- Crime Punjab
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਨੇ ਲਿਆ 10 ਦਿਨ ਦੇ ਰਿਮਾਂਡ ‘ਤੇ
ਮੋਗਾ , 12 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਥਾਣਾ ਮੇਹਰਬਾਨ ਦੇ ਇਕ ਕਤਲ ਕੇਸ ਵਿਚ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੋਗਾ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਤੇ ਲਿਆ ਸੀ।ਇਸ ਤੋਂ ਬਾਅਦ ਮੋਗਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਤੋਂ ਟਰਾਂਜ਼ਿਟ ਰਿਮਾਂਡ ‘ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮੋਗਾ ਲਿਆਂਦਾ ਗਿਆ, ਜਿਥੇ ਕਿ ਉਸ ਨੂੰ ਬਾਘਾ ਪੁਰਾਣਾ ਦੀ ਅਦਾਲਤ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ। ਦੱਸ ਦੇਈਏ ਕਿ ਪਿਛਲੇ ਸਾਲ ਕਸਬਾ ਬਾਘਾ ਪੁਰਾਣਾ ਹੇਠ ਪੈਂਦੇ ਪਿੰਡ ਮਾੜੀ ਮੁਸਤਫਾ ਨਿਵਾਸੀ ਬੀ ਸ੍ਰੈਣੀ ਦੇ ਗੈਂਗਸਟਰ ਹਰਜੀਤ ਸਿੰਘ ਉਰਫ ਪੈਂਟਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਉਸੇ ਹੀ ਸਬੰਧ ਵਿੱਚ ਮੋਗਾ ਪੁਲਿਸ ਪੁੱਛਗਿੱਛ ਕਰੇਗੀ।


