ਵਿਜੀਲੈਂਸ ਵਲੋਂ ਰਿਸ਼ਵਤ ਲੈਦਿਆਂ ASI ਕਾਬੂ
- 116 Views
- kakkar.news
- October 13, 2022
- Crime Punjab
ਵਿਜੀਲੈਂਸ ਵਲੋਂ ਰਿਸ਼ਵਤ ਲੈਦਿਆਂ ASI ਕਾਬੂ
ਚੰਡੀਗੜ੍ਹ 13 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਮਲੋਟ ਸਿਟੀ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਦੇਸ ਰਾਜ ਵੱਲੋਂ ਉਕਤ ਏ.ਐਸ.ਆਈ ਦੇ ਖਿਲਾਫ ਬਿਓਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਖ਼ਿਲਾਫ਼ ਥਾਣਾ ਸਿਟੀ ਮਲੋਟ ਵਿੱਚ ਪੁਲੀਸ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏਐਸਆਈ ਵੱਲੋਂ ਕੀਤੀ ਜਾ ਰਹੀ ਸੀ ਅਤੇ ਹੁਣ ਉਸ ਨੇ ਇਸ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024