17 ਅਕਤੂਬਰ 2022 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
- 133 Views
- kakkar.news
- October 14, 2022
- Punjab
17 ਅਕਤੂਬਰ 2022 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 14 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ 17 ਅਕਤੂਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ. 502 ਚੋਥੀ ਮਿੰਜਲ ਡੀਸੀ ਦਫ਼ਤਰ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਭਾਰਤੀ ਏਅਰਟੈਲ ਅਤੇ ਕਰਤਾਰ ਐਗਰੋ ਇਨਪੁਟ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀ, ਬਾਰਵੀਂ ਪਾਸ, ਗ੍ਰੈਜੂਏਸ਼ਨ ਪਾਸ ਆਧਾਰ ਕਾਰਡ ਪੈਨ ਕਾਰਡ ਬੈਂਕ ਖਾਤੇ ਦੀ ਕਾਪੀ ਨਾਲ ਲਿਆ ਕੇ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 18 ਤੋਂ 40 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀਆਂ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਸਲੇਸਮਨ, ਸਲੇਸ ਪ੍ਰਮੋਟਰ ਅਤੇ ਕਲੈਕਸ਼ਨ ਅਫਸਰ ਦੀ ਚੋਣ ਕੀਤੀ ਜਾਵੇਗੀ।
ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ ਸਾਢੇ 9 ਹਜ਼ਾਰ ਤੋਂ ਲੈ ਕੇ 25000 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ ਹੋਰਨਾ ਜ਼ਿਲ੍ਹਿਆਂ ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024