ਜ਼ਿਲ੍ਹੇ ਅੰਦਰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 16 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫਸਰ
- 119 Views
- kakkar.news
- October 14, 2022
- Politics Punjab
ਜ਼ਿਲ੍ਹੇ ਅੰਦਰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 16 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫਸਰ
ਜ਼ਿਲ੍ਹੇ ਦੇ ਵੋਟਰਾਂ ਨੂੰ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨ ’ਤੇ ਪਹੁੰਚ ਕੇ ਆਧਾਰ ਲਿੰਕ ਕਰਵਾਉਣ ਦੀ ਅਪੀਲ
ਫਿਰੋਜ਼ਪੁਰ 14 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਨ ਦੇ ਮੰਤਵ ਨਾਲ 1 ਅਗਸਤ 2022 ਤੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਕੇ ਉਨ੍ਹਾਂ ਦੀ ਵੋਟਰ ਸੂਚੀ ਵਿੱਚ ਐਂਟਰੀ ਨੂੰ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੋਟਰ ਸੂਚੀ ਵਿੱਚ ਪਹਿਲਾ ਤੋਂ ਦਰਜ ਵੋਟਰਾਂ ਦੇ ਵੋਟਰ ਕਾਰਡ ਨੂੰ ਆਧਾਰ ਨੰਬਰ ਨਾਲ ਲਿੰਕ ਕਰਨ ਲਈ ਮਿਤੀ 1 ਅਗਸਤ 2022 ਤੋਂ ਲਗਾਤਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਹੋਏ ਬੂਥ ਲੈਵਲ ਅਫਸਰਾ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਆਨ-ਲਾਈਨ ਵਿਧੀ (ਮੋਬਾਇਲ ਐਪ ਰਾਹੀਂ) ਅਤੇ ਆਫ-ਲਾਈਨ ਵਿਧੀ ਰਾਹੀਂ ਫਾਰਮ ਨੰਬਰ 6-ਬੀ ਪ੍ਰਾਪਤ ਕਰਕੇ ਆਨ-ਲਾਈਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐੱਸ ਨੇ ਦਿੱਤੀ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਫਿਰੋਜ਼ਪੁਰ ਸ੍ਰ. ਰਣਜੀਤ ਸਿੰਘ ਭੁੱਲਰ ਨੇ ਦੱਸਿਆ ਕਿ 16 ਅਕਤੂਬਰ 2022 (ਦਿਨ ਐਤਵਾਰ) ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਚੋਣ ਹਲਕਾ 075 ਜ਼ੀਰਾ, 076 ਫਿਰੋਜ਼ਪੁਰ ਸ਼ਹਿਰੀ, 077 ਫਿਰੋਜ਼ਪੁਰ ਦਿਹਾਤੀ ਅਤੇ 078 ਗੁਰੂਹਰਸਹਾਏ ਦੇ ਪੋਲਿੰਗ ਸਟੇਸ਼ਨ ਤੇ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵੱਲੋਂ ਸਪੈਸ਼ਲ ਕੈਂਪ ਲਗਾਏ ਜਾਣਗੇ। ਜ਼ਿਲ੍ਹੇ ਦੇ ਸਮੂਹ ਵੋਟਰ ਉਕਤ ਮਿਤੀ ਵਾਲੇ ਦਿਨ ਆਪਣੇ ਪੋਲਿੰਗ ਸਟੇਸ਼ਨ ’ਤੇ ਜਾ ਕੇ ਆਪਣੇ ਆਧਾਰ ਕਾਰਡ ਦੀ ਕਾਪੀ ਪੋਲਿੰਗ ਸਟੇਸ਼ਨ ਦੇ ਸਬੰਧਤ ਬੂਥ ਲੈਵਲ ਅਫਸਰ ਕੋਲ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੀ.ਐੱਲ.ਓਜ਼ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ਤੇ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਮਿਤੀ 1 ਅਗਸਤ 2022 ਤੋਂ ਨਵੇਂ ਸੋਧੇ ਫਾਰਮ 6, 6ਏ, 7 ਅਤੇ 8 ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਸਮੂਹ ਵੋਟਰ ਨਵੇਂ ਸੋਧੇ ਹੋਏ ਫਾਰਮਾਂ ਦੀ ਹੀ ਵਰਤੋਂ ਕਰਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੋਟਰ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਹੈਲਪਲਾਈਨ ਐਪ ਆਪਣੇ ਕਿਸੇ ਵੀ ਐਂਡਰਾਇਡ ਫੋਨ ਤੇ ਡਾਊਨਲੋਡ ਕਰਕੇ www.voterportal.eci.gov.in ਤੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ ਜਾਂ ਆਪਣੇ ਹਲਕੇ ਦੇ ਈ.ਆਰ.ਓ ਦਫਤਰ ਜਾਂ ਸਬੰਧਿਤ ਬੀ.ਐੱਲ.ਓਜ਼ ਰਾਹੀਂ ਆਪਣਾ ਫਾਰਮ 6ਬੀ ਭਰਕੇ ਦੇ ਸਕਦੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024