ਸੁਲਤਾਨਪੁਰ ਲੋਧੀ ਵਿਖੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤਾ ਕਤਲ
- 207 Views
- kakkar.news
- October 16, 2022
- Crime Punjab
ਸੁਲਤਾਨਪੁਰ ਲੋਧੀ ਵਿਖੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤਾ ਕਤਲ
ਸੁਲਤਾਨਪੁਰ ਲੋਧੀ 16 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ਼ਹਾਜ਼ੀ ਤੋਂ ਇਕ ਦੁਖਭਰੀ ਖ਼ਬਰ ਸਾਹਮਣੇ ਆਈ ਹੈ। ਇਥੇ ਦੇਰ ਰਾਤ ਇਕ 60 ਸਾਲਾ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਹਰਬੰਸ ਕੌਰ ਘਰ ਦੇ ਵਰਾਂਡੇ ‘ਚ ਰਾਤ ਦੇ ਸਮੇਂ ਸੌਂ ਰਹੀ ਸੀ ਅਤੇ ਉਸ ਦਾ ਪੋਤਰਾ ਅਤੇ ਉਸ ਦੀ ਪਤਨੀ ਘਰ ਦੇ ਅੰਦਰ ਸੌਂ ਰਹੇ ਸਨ ਪਰ ਅਚਾਨਕ ਰਾਤ ਕਰੀਬ 12 ਵਜੇ ਕੁਝ ਅਣਪਛਾਤੇ ਲੋਕ ਉਨ੍ਹਾਂ ਦੇ ਘਰ ‘ਚ ਦਾਖ਼ਲ ਹੋਏ ਅਤੇ ਸਭ ਤੋਂ ਪਹਿਲਾਂ ਘਰ ਦੇ ਬਿਜਲੀ ਕੁਨੈਕਸ਼ਨ ਨੂੰ ਕੱਟ ਦਿੱਤਾ।ਇਸ ਦੇ ਬਾਅਦ ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਮੂੰਹ ‘ਚ ਕੱਪੜਾ ਕੇ ਉਸ ਦੇ ਸਾਹ ਰੋਕ ਦਿੱਤੇ। ਇਸ ਦੌਰਾਨ ਮਹਿਲਾ ਦੀ ਮੌਤ ਹੋ ਗਈ।ਇਸ ਤੋਂ ਬਾਅਦ ਉਹ ਵਰਾਂਡੇ ‘ਚ ਘਰ ਦੇ ਅੰਦਰ ਦਾਖ਼ਲ ਹੋਣ ਲਈ ਵਰਾਂਡੇ ਦੇ ਦਰਵਾਜ਼ੇ ‘ਤੇ ਲੱਗੀ ਚਿਟਕਨੀ ਨੂੰ ਉਖਾੜਦੇ ਹਨ ਪਰ ਇਸ ਦੌਰਾਨ ਰੌਲਾ ਪਾਉਣ ਦੇ ਚਲਦਿਆਂ ਘਰ ਦੇ ਅੰਦਰ ਮੌਜੂਦ ਮਿ੍ਰਤਕ ਦੇ ਪੋਤਰੇ ਦੇ ਉੱਠਣ ਤੋਂ ਬਾਅਦ ਮੌਕਾ ਵੇਖ ਕੇ ਫਰਾਰ ਹੋ ਜਾਂਦੇ ਹਨ। ਇਸ ਘਟਨਾ ਨਾਲ ਜਿੱਥੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ, ਉਥੇ ਹੀ ਘਰ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦਾ ਪੁੱਤਰ 6 ਸਾਲ ਬਾਅਦ ਜਰਮਨੀ ‘ਚ ਸੈਟਲ ਹੋਣ ਤੋਂ ਬਾਅਦ ਵਾਪਸ ਆਪਣੇ ਪਰਿਵਾਰ ਨੂੰ ਮਿਲਣ ਆ ਰਿਹਾ ਸੀ, ਜਿਸ ਨੂੰ ਅਜੇ ਇਹ ਸੂਚਨਾ ਨਹੀਂ ਦਿੱਤੀ ਗਈ ਹੈ।ਉਥੇ ਹੀ ਪੁਲਸ ਦੀਆਂ ਵੱਖ-ਵੱਖ ਟੀਮਾਂ ਦੇਰ ਰਾਤ ਤੋਂ ਵੱਖ-ਵੱਖ ਕਾਰਨਾਂ ‘ਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਫ਼ੋਨ ‘ਤੇ ਹੋਈ ਗੱਲਬਾਤ ‘ਚ ਕਤਲ ਦੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

- October 15, 2025