ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਕੈਦੀ ਪੁੱਤ ਨੂੰ ਮਿਲਣ ਆਈ ਮਾਂ , ਮੋਬਾਇਲ ਤੇ ਸਿਮ ਬਰਾਮਦ ਹੋਇਆ
- 107 Views
- kakkar.news
- October 21, 2022
- Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਕੈਦੀ ਪੁੱਤ ਨੂੰ ਮਿਲਣ ਆਈ ਮਾਂ , ਮੋਬਾਇਲ ਤੇ ਸਿਮ ਬਰਾਮਦ ਹੋਇਆ
ਫਿਰੋਜ਼ਪੁਰ 21 ਅਕਤੂਬਰ 2022 (ਸੁਭਾਸ਼ ਕੱਕੜ)
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਪੁੱਤਰ ਨੂੰ ਮਿਲਣ ਆਈ ਮਾਂ ਕੋਲੋਂ ਮੋਬਾਇਲ ਅਤੇ ਸਿਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਪ੍ਰਸ਼ਾਸਨ ਵੱਲੋਂ ਡੀ. ਆਈ. ਜੀ. ਫਿਰੋਜ਼ਪੁਰ ਸਰਕਲ ਤੇਜਿੰਦਰ ਸਿੰਘ ਮੋੜ ਅਤੇ ਸੁਪਰਡੈਂਟ ਬਲਜੀਤ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀਆਂ ਕੋਲੋਂ 7 ਮੋਬਾਇਲ ਬਰਾਮਦ ਕੀਤੇ ਗਏ ਹਨ।ਜਿਸ ਦੇ ਤਹਿਤ ਹਵਾਲਾਤੀ ਗੁਰਜੀਤ ਸਿੰਘ , ਕੋਮਲਦੀਪ , ਬਿੰਦਰ ਸਿੰਘ, ਉਸ ਦੀ ਮਾਂ ਕੁਲਵੰਤ ਕੌਰ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਹਵਾਲਾਤੀ ਬਿੰਦਰ ਸਿੰਘ ਦੀ ਮਾਤਾ ਉਸ ਨੂੰ ਮਿਲਣ ਆਈ ਸੀ। ਜਿਸ ਨੇ ਜੇਲ੍ਹ ਮੈਟਰਨ ਗੁਰਦੀਪ ਕੌਰ ਨਾਲ ਬਦਸਲੂਕੀ ਕੀਤੀ ਅਤੇ ਜਦੋਂ ਉਕਤ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੱਪੜਿਆਂ ‘ਚੋਂ ਇਕ ਮੋਬਾਇਲ ਅਤੇ ਸਿਮ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਸ ਨੇ ਕੁਲਵੰਤ ਕੌਰ ਨੂੰ ਹਿਰਾਸਤ ‘ਚ ਲੈ ਲਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਵੱਲੋਂ ਪੁਲਸ ਨੂੰ ਭੇਜੇ ਲਿਖਤੀ ਪੱਤਰ ‘ਚ ਦੱਸਿਆ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਸਟਾਫ਼ ਸਮੇਤ ਵੱਖ-ਵੱਖ ਥਾਵਾਂ ਤਲਾਸ਼ੀ ਗਈ ਸੀ।ਇਸ ਦੌਰਾਨ ਗੁਰਜੀਤ ਸਿੰਘ ਕੋਲੋਂ ਬਿਨ੍ਹਾਂ ਸਿਮ ਇਕ ਮੋਬਾਇਲ ਤੋਂ ਇਲਾਵਾ ਲਾਵਾਰਿਸ ਪਏ ਹੋਏ 4 ਮੋਬਾਇਲ ਬਰਾਮਦ ਹੋਏ। ਜਿਨ੍ਹਾਂ ਵਿੱਚੋਂ 2 ‘ਚ ਸਿਮ ਸੀ ਅਤੇ ਇਕ ਹੋਰ ਮੋਬਾਇਲ ਬਿਨ੍ਹਾਂ ਸਿਮ ਤੋਂ ਮਿਲਿਆ।ਦੂਜੇ ਪਾਸੇ ਥਾਣਾ ਸਿਟੀ ਦੇ ਏ. ਐੱਸ. ਆਈ. ਜੰਗ ਸਿੰਘ ਨੇ ਦੱਸਿਆ ਕਿ ਜੇਲ੍ਹ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਦੀ ਅਗਵਾਈ ‘ਚ ਸਾਥੀ ਕਰਮਚਾਰੀਆਂ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 3 ਦੀ ਤਲਾਸ਼ੀ ਲੈਣ ‘ਤੇ ਹਵਾਲਾਤੀ ਕੋਮਲਦੀਰ ਕੋਲੋਂ ਇਕ ਮੋਬਾਇਲ ਬਰਾਮਦ ਹੋਇਆ। ਪੁਲਸ ਨੇ ਬਰਾਮਦ ਕੀਤੇ ਮੋਬਾਇਲਾਂ ਅਤੇ ਸਿਮਾਂ ਦੀ ਜਾਂਚ ਕਰ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਸਿਮ ਕਿਸ ਨਾਮ ‘ਤੇ ਚੱਲ ਰਹੇ ਹਨ ਅਤੇ ਜੇਲ੍ਹ ਅੰਦਰ ਕਿਵੇਂ ਪਹੁੰਚੇ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024