Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਖੇਡਾਂ ਵਤਨ ਪੰਜਾਬ ਦੀਆਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਬ੍ਰੋਂਜ਼ ਮੈਡਲ
- 128 Views
- kakkar.news
- October 23, 2022
- Punjab Sports
ਖੇਡਾਂ ਵਤਨ ਪੰਜਾਬ ਦੀਆਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਬ੍ਰੋਂਜ਼ ਮੈਡਲ
ਫਿਰੋਜ਼ਪੁਰ 23 ਅਕਤੂਬਰ 2022 23 ਅਕਤੂਬਰ 2022 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਪੰਜਾਬ ਦੀਆਂ ਖੇਡ ਮੇਲੇ ਦੇ ਤਹਿਤ ਮੁਹਾਲੀ ਦੇ ਸੈਕਟਰ 78 ਦੇ ਖੇਡ ਭਵਨ ਵਿਚ ਹੋਈਆਂ ਇਹ ਖੇਡਾਂ 15 ਅਕਤੂਬਰ ਤੋਂ 22 ਅਕਤੂਬਰ ਤਕ ਆਯੋਜਿਤ ਕੀਤੀਆਂ ਗਈਆਂ ਜਿਸ ਵਿੱਚ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਦੇ ਲਗਪਗ ਪੰਜ ਸੌ ਖਿਡਾਰੀਆਂ ਨੇ ਹਿੱਸਾ ਲਿਆ ਇਸ ਵੱਕਾਰੀ ਟੂਰਨਾਮੈਂਟ ਵਿਚ ਫਿਰੋਜ਼ਪੁਰ ਦੀ ਅੰਡਰ 17 ਦੀ ਲੜਕੀਆਂ ਦੀ ਟੀਮ ਨੇ ਆਪਣੇ ਰੈਕੇਟ ਦਾ ਲੋਹਾ ਮਨਵਾਉਂਦੇ ਹੋਏ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਬ੍ਰੋਂਜ਼ ਮੈਡਲ ਤੇ ਕਬਜ਼ਾ ਕੀਤਾ ਇੱਥੇ ਇਹ ਵੀ ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਦੀਆਂ ਲੜਕੀਆਂ ਅੰਡਰ ਸਤਾਰਾਂ ਵਰਗ ਵਿੱਚ ਜੋ ਖੇਡ ਰਹੀਆਂ ਸਨ ਉਨ੍ਹਾਂ ਦੀ ਉਮਰ ਪੰਦਰਾਂ ਸਾਲ ਦੀ ਸੀ ਪਰ ਫੇਰ ਵੀ ਉਨ੍ਹਾਂ ਨੇ ਆਪਣੇ ਤੋਂ ਵੱਡੀ ਉਮਰ ਦੀਆਂ ਲੜਕੀਆਂ ਅਤੇ ਵੱਡੇ ਸ਼ਹਿਰਾਂ ਨੂੰ ਪਛਾੜਦੇ ਹੋਏ ਇਹ ਮੈਡਲ ਫ਼ਿਰੋਜ਼ਪੁਰ ਦੀ ਝੋਲੀ ਵਿੱਚ ਪਾਇਆ ਫ਼ਿਰੋਜ਼ਪੁਰ ਦੀ ਟੀਮ ਵਿਚ ਇਨਾਇਤ ਅਸੀਂਸਪਰੀਤ ਕੌਰ ਪੰਕਿਤਾ ਅਤੇ ਅੰਸ਼ਿਕਾ ਸ਼ਰਮਾ ਖਿਡਾਰੀ ਸ਼ਾਮਲ ਸਨ
ਇਸ ਮੌਕੇ ਫਿਰੋਜ਼ਪੁਰ ਪਹੁੰਚਣ ਤੇ ਸ਼ਹੀਦ ਭਗਤ ਸਿੰਘ ਇਨਡੋਰ ਬੈਡਮਿੰਟਨ ਹਾਲ ਵਿਖੇ ਡੀ ਐੱਸ ਓ ਮੈਡਮ ਅਨਿੰਦਰਵੀਰ ਕੌਰ ਕੋਚ ਗਗਨ ਮਾਟਾ ਕੋਚ ਗੁਰਜੀਤ ਸਿੰਘ ਨੇ ਵਿਸ਼ੇਸ਼ੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਦਾ ਸਨਮਾਨ ਕੀਤਾ ਇਸ ਮੌਕੇ ਡੀ ਐਸ ਓ ਮੈਡਮ ਅਨਿੰਦਰਵੀਰ ਕੌਰ ਨੇ ਕਿਹਾ ਕਿ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕੀਤੀ ਜਾਏਗੀ ਤਾਂ ਕਿ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੀਆ ਪ੍ਰਦਰਸ਼ਨ ਕਰਕੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਨਾਮ ਚਮਕਾ ਸਕਣ ਇਸ ਮੌਕੇ ਖਿਡਾਰਨ ਇਨਾਇਤ ਅਸ਼ੀਸ਼ਪ੍ਰੀਤ ਕੌਰ ਅੰਸ਼ਿਕਾ ਸ਼ਰਮਾ ਅਤੇ ਪੰਕਿਤਾ ਨੇ ਕਿਹਾ ਕਿ ਉਨ੍ਹਾਂ ਦਾ ਆਉਣ ਵਾਲਾ ਟੀਚਾ ਅਗਲੇ ਮਹੀਨੇ ਹੋਣ ਵਾਲੀਆਂ ਸਕੂਲ ਖੇਡਾਂ ਵਿੱਚ ਫਿਰੋਜ਼ਪੁਰ ਲਈ ਅੰਡਰ ਸਤਾਰਾਂ ਵਿੱਚ ਗੋਲਡ ਮੈਡਲ ਜਿੱਤਣਾ ਹੈ ਜਿਸ ਲਈ ਉਹ ਹੋਰ ਮਿਹਨਤ ਕਰਨਗੀਆਂ ਇਸ ਮੌਕੇ ਖਿਡਾਰਨਾਂ ਦੇ ਕੋਚ ਜਸਵਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਫਿਰੋਜ਼ਪੁਰ ਦਾ ਨਾਂ ਪੰਜਾਬ ਵਿੱਚ ਨਹੀਂ ਸਗੋਂ ਨੈਸ਼ਨਲ ਲੈਵਲ ਤੇ ਵੀ ਫਿਰੋਜ਼ਪੁਰ ਦੇ ਖਿਡਾਰੀ ਰੋਸ਼ਨ ਕਰਨਗੇ ਇਸ ਮੌਕੇ ਖਿਡਾਰਨਾਂ ਦੇ ਮਾਪਿਆਂ ਨੇ ਡੀ ਐੱਸ ਓ ਮੈਡਮ ਅਤੇ ਡੀ ਐਸ ਓ ਦਫਤਰ ਦੇ ਸਟਾਫ ਦਾ ਧੰਨਵਾਦ ਕੀਤਾ ਇਸ ਮੌਕੇ ਉੱਘੇ ਸਮਾਜ ਸੇਵਕ ਅਮਿਤ ਸ਼ਰਮਾ ਲੈਕਚਰਾਰ ਕਾਮਰਸ ਰਜੀਵ ਮੋਗਾ ਭੂਪੇਸ਼ ਸ਼ਰਮਾ ਤੋਂ ਇਲਾਵਾ ਗੁਰਵਿੰਦਰ ਸਿੰਘ ਅਤੇ ਰਮਨਦੀਪ ਸਿੰਘ ਵੀ ਹਾਜ਼ਰ ਸਨ
Categories

Recent Posts

