ਗੁਰਦਾਸਪੁਰ ਨੇੜੇ ਵਾਪਰਿਆ ਦਰਦਨਾਕ ਹਾਦਸਾ, ਕਾਰ ਬੇਕਾਬੂ ਹੋ ਦਰੱਖਤ ਨਾਲ ਟਕਰਾਈ, 2 ਦੀ ਮੌਤ 3 ਜ਼ਖਮੀ
- 168 Views
- kakkar.news
- October 26, 2022
- Punjab
ਗੁਰਦਾਸਪੁਰ ਨੇੜੇ ਵਾਪਰਿਆ ਦਰਦਨਾਕ ਹਾਦਸਾ, ਕਾਰ ਬੇਕਾਬੂ ਹੋ ਦਰੱਖਤ ਨਾਲ ਟਕਰਾਈ, 2 ਦੀ ਮੌਤ 3 ਜ਼ਖਮੀ
ਗੁਰਦਾਸਪੁਰ 26 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਗੁਰਦਾਸਪੁਰ ਦੇ ਦੋਰਾਂਗਲਾ ਅਧੀਨ ਪੈਂਦੇ ਪਿੰਡ ਤਲਵੰਡੀ ਨੇੜੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਇਕ ਕਾਰ ਬੇਕਾਬੂ ਹੋ ਕੇ ਸਫੈਦਿਆਂ ਨਾਲ ਬੁਰੀ ਤਰ੍ਹਾਂ ਟਕਰਾ ਗਈ ਜਿਸ ਨਾਲ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 3 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਸਵਾਰ 5 ਨੌਜਵਾਨਾਂ ਦੀ ਉਮਰ 20 ਤੋਂ 23 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ (22ਸਾਲ ) ਪੁੱਤਰ ਅਨੂਪ ਸਿੰਘ ਵਾਸੀ ਪਿੰਡ ਮਲੂਕਚੱਕ , ਹਰਪ੍ਰੀਤ ਸਿੰਘ (22)ਪੁੱਤਰ ਸਰਵਨ ਸਿੰਘ ਵਾਸੀ ਪਿੰਡ ਤਾਜਪੁਰ ਵਜੋਂ ਹੋਈ ਹੈ ਤੇ ਜ਼ਖ਼ਮੀਆਂ ‘ਚ ਰਤਨਦੀਪ ਸਿੰਘ ਪੁੱਤਰ ਰਮਨੀਕ ਸਿੰਘ ਵਾਸੀ ਪਿੰਡ ਠੁੰਡੀ , ਅਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਤਾਜਪੁਰ ਅਤੇ ਹਰਮਨਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸੁਲਤਾਨੀ ਜੋ ਕਿ ਜ਼ੇਰੇ ਇਲਾਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹਨ ।
ਇਹ ਵੀ ਖਬਰ ਮਿਲੀ ਹੈ ਕਿ ਰਮਨਦੀਪ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਮਲੂਕਚੱਕ ਹੁਣੇ ਹੀ ਫੌਜ ਵਿੱਚ ਭਰਤੀ ਹੋਇਆ ਸੀ ਜਿਸਨੇ ਅਜੇ ਜੁਆਇਨ ਕਰਨਾ ਸੀ ਅਤੇ ਹਰਪ੍ਰੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਤਾਜਪੁਰ ਦਾ ਵਿਦੇਸ਼ ਜਾਣ ਲਈ ਵੀਜ਼ਾ ਵੀ ਆਇਆ ਹੋਇਆ ਸੀ। ਦੋਵੇਂ ਮ੍ਰਿਤਕ ਘਰਾਂ ਦੇ ਇਕਲੌਤੇ ਚਿਰਾਗ ਸਨ । ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026