-ਫਿਰੋਜ਼ਪੁਰ ਵਿੱਚ ਚੌਕੀ ਇੰਚਾਰਜ਼ ਤੇ ਲੱਗੇ ਪੈਸੇ ਲੈਣ ਦੇ ਆਰੋਪ , -ਦੁਕਾਨ ਮਾਲਕ ਤੇ ਹੋਇਆ ਜਾਨਲੇਵਾ ਹਮਲਾ ਸਾਰੀ ਘਟਨਾ ਸੀਸੀਟੀਵੀ ਵਿੱਚ ਹੋਈ ਕੈਦ,
- 153 Views
- kakkar.news
- October 28, 2022
- Crime Punjab
-ਫਿਰੋਜ਼ਪੁਰ ਵਿੱਚ ਚੌਕੀ ਇੰਚਾਰਜ਼ ਤੇ ਲੱਗੇ ਪੈਸੇ ਲੈਣ ਦੇ ਆਰੋਪ ,
-ਦੁਕਾਨ ਮਾਲਕ ਤੇ ਹੋਇਆ ਜਾਨਲੇਵਾ ਹਮਲਾ ਸਾਰੀ ਘਟਨਾ ਸੀਸੀਟੀਵੀ ਵਿੱਚ ਹੋਈ ਕੈਦ,
ਫਿਰੋਜ਼ਪੁਰ 28 ਅਕਤੂਬਰ 2022 (ਸੁਭਾਸ਼ ਕੱਕੜ)
ਫਿਰੋਜ਼ਪੁਰ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਇਸੇ ਤਰ੍ਹਾਂ ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਦੁਕਾਨ ਤੇ ਕਬਜ਼ਾ ਕਰਨ ਨੂੰ ਲੈਕੇ ਦੁਕਾਨ ਮਾਲਕ ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਫਿਰੋਜ਼ਪੁਰ ਵਿੱਚ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਇਸ ਘਟਨਾ ਨੂੰ ਲੈਕੇ ਪ੍ਰੈੱਸ ਕਲੱਬ ਫਿਰੋਜ਼ਪੁਰ ਪਹੁੰਚੇ ਪੀੜਤਾਂ ਨੇ ਦੱਸਿਆ ਕਿ ਬੀਤੇ ਦਿਨੀਂ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਤੇ ਹਮਲਾ ਕੀਤਾ ਗਿਆ ਹੈ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਨੂੰ ਲੈਕੇ ਜਦ ਉਹ ਪੁਲਿਸ ਚੌਕੀ ਬਾਰੇ ਕੇ ਗਏ ਤਾਂ ਚੌਕੀ ਇੰਚਾਰਜ਼ ਕੁਲਵੰਤ ਸਿੰਘ ਵੱਲੋਂ ਹਮਲਾਵਰਾਂ ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਪਾਸੋਂ 50 ਹਜਾਰ ਰੁਪਏ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਉਹ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ। ਅਤੇ ਆਪਣੀਆਂ ਦਰਖਾਸਤਾਂ ਦੇ ਚੁੱਕੇ ਹਨ। ਪਰ ਹਾਲੇ ਤੱਕ ਉਨ੍ਹਾਂ ਨੂੰ ਇੰਨਸਾਫ਼ ਨਹੀਂ ਮਿਲਿਆ ਉਨ੍ਹਾਂ ਮੰਗ ਕੀਤੀ ਹੈ। ਕਿ ਹਮਲਾਵਰਾਂ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੂੰ ਜਾਨ ਮਾਲ ਦਾ ਖਤਰਾ ਹੈ।
ਦੂਸਰੇ ਪਾਸੇ ਇਸ ਪੂਰੇ ਮਾਮਲੇ ਨੂੰ ਲੈਕੇ ਜਦੋਂ ਥਾਣਾ ਸਦਰ ਦੇ ਐਸ ਐਚ ਓ ਗੁਰਮੀਤ ਸਿੰਘ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਮਾਮਲੇ ਮੀਡੀਆ ਤੋਂ ਦੂਰੀ ਬਣਾਉਂਦੇ ਨਜਰ ਆਏ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026