ਜਲੰਧਰ ਡੀਏਵੀ ਕਾਲਜ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ, ਪ੍ਰਿੰਸੀਪਲ ‘ਤੇ ਲਾਏ ਪਰੇਸ਼ਾਨ ਕਰਨ ਦੇ ਦੋਸ਼; ਰਿਸ਼ਤੇਦਾਰਾਂ ਨੇ ਦਿੱਤਾ ਧਰਨਾ
- 140 Views
- kakkar.news
- October 28, 2022
- Punjab
ਜਲੰਧਰ ਡੀਏਵੀ ਕਾਲਜ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ, ਪ੍ਰਿੰਸੀਪਲ 'ਤੇ ਲਾਏ ਪਰੇਸ਼ਾਨ ਕਰਨ ਦੇ ਦੋਸ਼; ਰਿਸ਼ਤੇਦਾਰਾਂ ਨੇ ਦਿੱਤਾ ਧਰਨਾ
ਜਲੰਧਰ 28 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਡੀਏਵੀ ਕਾਲਜ ‘ਚ ਬੀਸੀਏ ਕਰ ਰਹੇ ਵਿਦਿਆਰਥੀ ਸ਼ਿਵਮ ਮਲਹੋਤਰਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਪਿਤਾ ਜਤਿੰਦਰ ਮਲਹੋਤਰਾ ਦਾ ਦੋਸ਼ ਹੈ ਕਿ ਬੇਟੇ ਨੇ ਪ੍ਰਿੰਸੀਪਲ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਨੇ ਆਪਣੇ ਸਾਥੀਆਂ ਨਾਲ ਡੀਏਵੀ ਕਾਲਜ ਦੇ ਬਾਹਰ ਧਰਨਾ ਦਿੱਤਾ।ਇਸ ਕਾਰਨ ਲੰਬਾ ਜਾਮ ਲੱਗ ਗਿਆ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਸ਼ਿਵਮ ਦੇ ਪਿਤਾ ਜਤਿੰਦਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਬੀਸੀਏ ਸੈਕੰਡ ਈਅਰ ਦਾ ਵਿਦਿਆਰਥੀ ਹੈ। ਕਾਲਜ ਦੇ ਹੀ ਕੁਝ ਮੁੰਡਿਆਂ ਨਾਲ ਉਸ ਦੀ ਲੜਾਈ ਹੋ ਗਈ ਸੀ। ਇਸ ਸਬੰਧੀ ਕਾਲਜ ਪ੍ਰਿੰਸੀਪਲ ਤੇ ਡੀਨ ਵੱਲੋਂ ਲੜਕੇ ‘ਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਪ੍ਰਿੰਸੀਪਲ ਨੂੰ ਅਪੀਲ ਕਰਦਾ ਰਿਹਾ ਕਿ ਉਸ ਦੇ ਲੜਕੇ ਦਾ ਭਵਿੱਖ ਖਰਾਬ ਹੋ ਜਾਵੇਗਾ ਪਰ ਉਨ੍ਹਾਂ ਕੋਈ ਗੱਲ ਨਹੀਂ ਸੁਣੀ । ਦੋਸ਼ ਹੈ ਕਿ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਜ਼ਿੰਦਗੀ ਬਰਬਾਦ ਕਰ ਦੇਵੇਗਾ। ਜਤਿੰਦਰ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਜਦੋਂ ਸ਼ਿਵਮ ਪਰੇਸ਼ਾਨ ਹੋ ਕੇ ਘਰੋਂ ਨਿਕਲਿਆ ਤਾਂ ਰਸਤੇ ‘ਚ ਉਸ ਨੇ ਜ਼ਹਿਰ ਦੀਆਂ ਗੋਲੀਆਂ ਖਾ ਲਈਆਂ। ਉਸ ਨੇ ਆਪਣੀ ਮਾਂ ਨੂੰ ਸੂਚਿਤ ਕੀਤਾ ਕਿ ਉਹ ਏਪੀਜੇ ਕਾਲਜ ਦੇ ਬਾਹਰ ਖੜ੍ਹਾ ਹੈ। ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਸ਼ਿਵਮ ਦੇ ਰਿਸ਼ਤੇਦਾਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ। ਜੇਕਰ ਉਸ ਵਿਚ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਦਾ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਨੇ ਕਰੀਬ ਦੋ ਘੰਟੇ ਬਾਅਦ ਧਰਨਾ ਸਮਾਪਤ ਕੀਤਾ।



- October 15, 2025