ਸੜਕ ਹਾਦਸੇ ‘ਚ ਮਰਨ ਵਾਲੇ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ
- 282 Views
- kakkar.news
- October 29, 2022
- Punjab
ਸੜਕ ਹਾਦਸੇ ‘ਚ ਮਰਨ ਵਾਲੇ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ
ਚੰਡੀਗੜ੍ਹ 29 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ‘ਚ ਸੜਕ ਹਾਦਸਿਆਂ ਦੌਰਾਨ ਮਾਰੇ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਹੁਣ ਆਸਾਨੀ ਨਾਲ ਮੁਆਵਜ਼ਾ ਮਿਲ ਸਕੇਗਾ। ਉਨ੍ਹਾਂ ਨੂੰ ਇਸ ਦੇ ਲਈ ਸਰਕਾਰ ਕੋਲ ਅਪਲਾਈ ਕਰਨਾ ਪਵੇਗਾ, ਜਿਸ ਤੋਂ ਬਾਅਦ ਤੈਅ ਨਿਯਮਾਂ ਦੇ ਮੁਤਾਬਕ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇਗਾ। ਇਸ ਸਬੰਧੀ ਏ. ਡੀ. ਜੀ. ਪੀ. ਕੁਲਦੀਪ ਕੁਮਾਰ ਵੱਲੋਂ ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਅਤੇ ਬਾਕੀਆਂ ਨੂੰ ਚਿੱਠੀ ਲਿਖੀ ਗਈ ਹੈ।ਇਸ ‘ਚ ਕਿਹਾ ਗਿਆ ਹੈ ਕਿ ਉਹ ਇਸ ਸਬੰਧੀ ਸਾਰੇ ਸਕੂਲਾਂ, ਕਾਲਜਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਉਹ ਕਿਸ ਤਰ੍ਹਾਂ ਮੁਆਵਜ਼ਾ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਂਦੀ ਹੈ ਜਾਂ ਉਹ ਜ਼ਖਮੀ ਹੋ ਜਾਂਦਾ ਹੈ ਅਤੇ ਅਣਪਛਾਤਾ ਵਾਹਨ ਵਾਲਾ ਮੌਕੇ ਤੋਂ ਭੱਜ ਜਾਂਦਾ ਹੈ ਤਾਂ ਪੀੜਤ ਦੇ ਪਰਿਵਾਰਕ ਮੈਂਬਰ ਮੁਆਵਜ਼ੇ ਲਈ ਸਾਂਝ ਕੇਂਦਰ ‘ਚ ਜਾ ਕੇ ਫਾਰਮ ਭਰ ਸਕਦੇ ਹਨ। ਹੁਣ ਤੱਕ ਡੀ. ਸੀ. ਦੀ ਸਿਫ਼ਾਰਿਸ਼ ‘ਤੇ ਹੀ ਮੁਆਵਜ਼ਾ ਮਿਲਦਾ ਸੀ। ਹੁਣ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੌਖਾ ਕਰ ਦਿੱਤਾ ਗਿਆ ਹੈ।


