ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੇਂਗੂ ਮੱਛਰਾਂ ਦੀ ਰੋਕਥਾਮ ਬਾਰੇ ਕੀਤਾ ਜਾ ਰਿਹੈ ਜਾਗਰੂਕ
- 109 Views
- kakkar.news
- November 2, 2022
- Health Punjab
ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੇਂਗੂ ਮੱਛਰਾਂ ਦੀ ਰੋਕਥਾਮ ਬਾਰੇ ਕੀਤਾ ਜਾ ਰਿਹੈ ਜਾਗਰੂਕ
ਫਾਜ਼ਿਲਕਾ, 2 ਨਵੰਬਰ 2022 (ਅਨੁਜ ਕੱਕੜ ਟੀਨੂੰ)
ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐੱਚ ਸੀ ਡੱਬਵਾਲਾ ਕਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਡੇਂਗੂ ਰੋਕਥਾਮ ਮੁਹਿੰਮ ਤਹਿਤ ਸਿਹਤ ਕਰਮਚਾਰੀ ਲੋਕਾਂ ਨੂੰ ਪਿੰਡਾਂ ਵਿਚ ਗੁਰਦਵਾਰੇ ਰਾਹੀਂ ਮੁਨਿਆਦੀ ਕਰ ਕੇ ਸੁਨੇਹਾ ਦੇ ਰਹੇ ਹਨ। ਬੁੱਧਵਾਰ ਨੂੰ ਡੱਬਵਾਲਾ ਬਲਾਕ ਦੇ ਪਿੰਡਾਂ ਵਿਚ ਸਿਹਤ ਵਿਭਾਗ ਵਲੋ ਇਸ ਸੰਬਧੀ ਗਤੀਵਿਧੀ ਕੀਤੀ ਗਈ। ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਡੇਂਗੂ ਮੱਛਰਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਘਰ ਦੇ ਅੰਦਰ ਪਾਣੀ ਭਰਨ ਵਾਲੀ ਚੀਜਾਂ ਅਤੇ ਸਥਾਨਾਂ ਬਾਰੇ ਜਾਨਕਾਰੀ ਦਿੱਤੀ ਐਸ.ਐਮ.ਓ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਤਾਪਮਾਨ ‘ਚ ਗਿਰਾਵਟ ਕਾਰਨ ਮੱਛਰਾਂ ਦੀ ਗਿਣਤੀ ‘ਚ ਇਜ਼ਾਫਾ ਹੁੰਦਾ ਹੈ। ਇਸ ਲਈ ਵਿਭਾਗ ਲੋਕਾਂ ਨੂੰ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਮੱਛਰਾਂ ਤੋਂ ਬਚਣ ਦੇ ਉਪਾਅ ਕਰਨ ਲਈ ਪਿੰਡਾਂ ਵਿਚ ਮੰਦਿਰ ਅਤੇ ਗੁਰੂ ਦਵਾਰੇ ਰਾਹੀਂ ਮੁਨਿਆਦੀ ਕਰਵਾ ਪ੍ਰੇਰਿਤ ਕਰ ਰਿਹਾ ਹੈ। ਇਸ ਬਾਰੇ ਬਲਾਕ ਦੇ ਸਮੂਹ ਸੀ ਐੱਚ ਓ, ਮੇਲ ਵਰਕਰ ਅਤੇ ਏ ਐਨ ਐਮ ਪਿੰਡਾਂ ਵਿਚ ਲੋਕਾਂ ਨੂੰ ਪਾਣੀ ਉਨ੍ਹਾਂ ਦੇ ਘਰਾਂ, ਛੱਤਾਂ, ਆਲੇ ਦੁਆਲੇ, ਦਫਤਰਾਂ ਆਦਿ ਵਿੱਚ ਇੱਕ ਹਫ਼ਤੇ ਤੋਂ ਵੱਧ ਸਮੇਂ ਲਈ ਕਿਤੇ ਵੀ ਖੜ੍ਹਾ ਨਾ ਹੋਵੇ ਬਾਰੇ ਦੱਸ ਰਹੇ ਹਨ ਅਤੇ ਬੁਖਾਰ ਹੋਣਾ ਤੇ ਤੁਰੰਤ ਸਰਕਾਰੀ ਹਸਪਤਾਲ਼ ਵਿਚ ਜਾਂਚ ਬਾਰੇ ਜਾਗਰੂਕ ਕਰ ਰਹੇ ਹਨ। । ਐਸਐਮਓ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਦੇ ਹੱਥ ਅਤੇ ਪੈਰ ਪੂਰੀ ਤਰ੍ਹਾਂ ਢਕੇ ਰਹਿਣ। ਬਾਹਰ ਜਾਣ ਵੇਲੇ ਚੱਪਲਾਂ ਦੀ ਬਜਾਏ ਬੂਟ ਪਹਿਨਾਏ ਜਾਣ। ਡੇਂਗੂ ਮੱਛਰ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਇਸ ਲਈ ਜੇ ਸੰਭਵ ਹੋਵੇ ਤਾਂ ਬੱਚਿਆਂ ਅਤੇ ਬੁਜਰਗਾ ਨੂੰ ਇਸ ਸਮੇਂ ਘਰ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਬੁਖਾਰ ਹੋਣ ਦੀ ਸਥਿਤੀ ਵਿੱਚ, ਤੁਰੰਤ ਡਾਕਟਰ ਨੂੰ ਮਿਲ ਕੇ ਖੂਨ ਦੀ ਜਾਂਚ ਕਰਵਾਈ ਜਾਵੇ। ਉਹਨਾ ਦੱਸਿਆ ਕਿ ਪਿੰਡਾਂ ‘ਚ ਡੇਂਗੂ ਮੱਛਰਾਂ ਦੇ ਖਾਤਮੇ ਲਈ ਵਿਭਾਗ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ‘ਹਰ ਐਤਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਹਰ ਐਤਵਾਰ ਨੂੰ ਦਸ ਮਿੰਟ ਦਾ ਸਮਾਂ ਕੱਢ ਕੇ ਆਪਣੇ ਘਰਾਂ ‘ਚ ਵੀ ਸਫਾਈ ਕਰਨ, ਤਾਂ ਜੋ ਮੱਛਰਾਂ ਦਾ ਲਾਰਵਾ ਨਾ ਪੈਦਾ ਹੋ ਸਕੇ ਇਸ ਲਈ ਲੋਕਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024