ਕੈਨੇਡਾ ਤੋਂ ਆਈ 5 ਧੀਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ, ਗਲ ਘੁੱਟ ਕੇ ਲੁੱਟ ਕੇ ਲੈ ਗਏ 23 ਤੋਲੇ ਸੋਨਾ
- 135 Views
- kakkar.news
- November 3, 2022
- Crime Punjab
ਕੈਨੇਡਾ ਤੋਂ ਆਈ 5 ਧੀਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ, ਗਲ ਘੁੱਟ ਕੇ ਲੁੱਟ ਕੇ ਲੈ ਗਏ 23 ਤੋਲੇ ਸੋਨਾ
ਬਰਨਾਲਾ 03 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਬਰਨਾਲਾ ਦੇ ਹਲਕਾ ਸਹਿਣਾ ‘ਚ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਜਾਣਕਾਰੀ ਮੁਤਾਬਕ ਕਰੀਬ ਅੱਧੀ ਦਰਜਨ ਅਣਪਛਾਤੇ ਚੋਰ ਸਵੇਰੇ ਪੰਜ ਵਜੇ ਦੇ ਕਰੀਬ ਸਹਿਣਾ ਦੀ ਤੂਤੜਾ ਪੱਤੀ ਦੇ ਐੱਨ. ਆਰ. ਆਈ. ਪਰਿਵਾਰ ਦੇ ਘਰ ਵਿੱਚ ਦਾਖ਼ਲ ਹੋ ਗਏ।ਜਿਨ੍ਹਾਂ ਨੇ ਘਰ ਦੇ ਮਾਲਕ ਮਾਸਟਰ ਲਛਮਣ ਸਿੰਘ ਨੂੰ ਬੰਧਕ ਬਣਾ ਕੇ ਲੁੱਟਖੋਹ ਕਰਨੀ ਸ਼ੁਰੂ ਕਰ ਦਿੱਤੇ ਪਰ ਜਦੋਂ ਮਾਸਟਰ ਲਛਮਣ ਸਿੰਘ ਦੀ ਪਤਨੀ ਅਮਰਜੀਤ ਕੌਰ (90) ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਚੋਰਾਂ ਨੇ ਬੇਰਹਿਮੀ ਨਾਲ ਉਸਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਕਰੀਬ 23 ਤੋਲੋ ਸੋਨਾ ਚੋਰੀ ਕਰਕੇ ਫ਼ਰਾਰ ਹੋ ਗਏ। ਦੱਸ ਦੇਈਏ ਕਿ ਮ੍ਰਿਤਕ ਔਰਤ ਦੀਆਂ 5 ਧੀਆਂ ਹਨ, ਜੋ ਕਿ ਕੈਨੇਡਾ ਰਹਿੰਦੀਆਂ ਹਨ। ਇਕ ਮਹੀਨੇ ਪਹਿਲਾਂ ਹੀ ਇਹ ਪਰਿਵਾਰ ਸਹਿਣਾ ਪੁੱਜਿਆ ਸੀ। ਸੂਤਰਾਂ ਮੁਤਾਬਕ ਚੋਰ ਕੰਧ ਟੱਪ ਕੇ ਘਰ ‘ਚ ਦਾਖ਼ਲ ਹੋਏ ਸਨ। ਇਸ ਦੀ ਜਾਣਕਾਰੀ ਮਿਲਦਿਆਂ ਬਰਨਾਲਾ ਦੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਸਮੇਤ ਡੀ. ਐੱਸ. ਪੀ. ਰਵਿੰਦਰ ਸਿੰਘ ਰੰਧਾਵਾ ਅਤੇ ਸਹਿਣਾ ਦੇ ਐੱਸ. ਐੱਚ. ਓ. ਜਗਦੇਵ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈਸ਼ੁਰੂ ਕਰ ਦਿੱਤੀ ਹੈ। ਜਿੱਥੇ ਇਸ ਘਟਨਾ ਕਾਰਨ ਇਲਾਕੇ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਵੱਲੋਂ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਵੱਲੋਂ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026