ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 3 ਮੋਬਾਇਲ ਬਰਾਮਦ , ਇੱਕ ਕੈਦੀ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
- 142 Views
- kakkar.news
- November 3, 2022
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 3 ਮੋਬਾਇਲ ਬਰਾਮਦ , ਇੱਕ ਕੈਦੀ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਫਿਰੋਜ਼ਪੁਰ 03 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ ‘ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ ‘ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਜੇਲ੍ਹ ਪ੍ਰਸ਼ਾਸਨ ਨੇ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਹਨ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਲੰਗਰ ਲਗਾਤਾਰ ਸੁਰਖੀਆਂ ‘ਚ ਹੈ। ਪ੍ਰਸ਼ਾਸਨ ਨੇ ਇਕ ਕੈਦੀ, ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ, ਇਕ ਪੀਪੋ ਕੋਲੋਂ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ।ਫਿਰੋਜ਼ਪੁਰ ਥਾਣਾ ਸਦਰ ਦੇ ਐਸਐਚਓ ਮੋਹਿਤ ਧਵਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲਾਂ ਦੇ ਨੰਬਰ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ 6 ਮੋਬਾਇਲ, 23 ਤੰਬਾਕੂ ਦੀਆਂ ਪੁੜੀਆਂ ਅਤੇ 3 ਸਿਗਰਟ ਦੀਆਂ ਡੱਬੀਆਂ ਬਰਾਮਦ ਹੋਈਆਂ ਸਨ। ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਅਤੇ ਜਸਵੀਰ ਚੰਦ ਵੱਲੋਂ ਭੇਜੀ ਲਿਖਤੀ ਸ਼ਿਕਾਇਤ ਦੇ ਅਧਾਰ ’ਤੇ ਹਵਲਾਤੀ ਬਲਵਿੰਦਰ ਸਿੰਘ ਉਰਫ ਖਿੰਦਰੀ, ਹਲਾਵਤੀ ਅਜੇ, ਜਸਕਰਨ, ਗੌਤਮ, ਸੁਨੀਲ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਜੇਲ ਦੇ ਬਾਹਰੋਂ ਕਿਸੇ ਵਿਅਕਤੀ ਵੱਲੋਂ ਥ੍ਰੋਅ ਕੀਤੀ ਗਈ ਹੈ ਅਤੇ ਹਵਲਾਤੀ ਅਜੇ ਕੁਮਾਰ ਨੇ ਚੁੱਕੀ ਸੀ ਅਤੇ ਪੁੱਛਗਿੱਛ ਕਰਨ ’ਤੇ ਅਜੇ ਨੇ ਬਲਾਕ ਨੰਬਰ 1 ਦੀ ਬੈਰਕ ਨੰਬਰ 1 ’ਚ ਬਣੇ ਰੋਸ਼ਨਦਾਨ ਵਿਚੋਂ 2 ਪੈਕੇਟ ਬਰਾਮਦ ਕਰਵਾਏ ਅਤੇ ਇਸੇ ਬੈਰਕ ਦੇ ਅੰਦਰ ਬਣੇ ਬਾਥਰੂਮ ਵਿਚੋਂ ਇਕ ਮੋਬਾਇਲ ਫੋਨ ਸੈਮਸੰਗ ਕੀਪੈਡ ਲਾਵਾਰਿਸ ਹਾਲਤ ’ਚ ਬਰਾਮਦ ਹੋਇਆ ਸੀ, ਜਿਸ ਵਿਚ ਵੀ. ਆਈ. ਕੰਪਨੀ ਦਾ ਇਕ ਸਿਮ ਕਾਰਡ ਵੀ ਸੀ।


