ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 2 ਕਿਲੋ 10 ਗ੍ਰਾਮ ਹੈਰੋਇਨ ਕੀਤੀ ਬਰਾਮਦ
- 110 Views
- kakkar.news
- November 4, 2022
- Crime Punjab
ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 2 ਕਿਲੋ 10 ਗ੍ਰਾਮ ਹੈਰੋਇਨ ਕੀਤੀ ਬਰਾਮਦ
ਫਾਜ਼ਿਲਕਾ 04 ਨਵੰਬਰ 2022 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਥੇ ਜ਼ਿਲ੍ਹਾ ਪੁਲੀਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 2 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਾਜ਼ਿਲਕਾ ਦੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਇਸ ਮੁਹਿੰਮ ਦੌਰਾਨ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਵੱਲੋਂ ਮੁਲਜ਼ਮ ਜਗਦੀਸ਼ ਕੁਮਾਰ ਉਰਫ ਦੀਸ਼ਾ ਵਾਸੀ ਦੋਨਾ ਨਾਨਕਾ, ਹਰਜਿੰਦਰ ਸਿੰਘ ਉਰਫ ਜਿੰਦਾ ਵਾਸੀ ਦੋਨਾ ਨਾਨਕਾ ਅਤੇ ਇਕ ਔਰਤ ਕੱਕੋ ਬਾਈ ਵਾਸੀ ਦੋਨਾ ਨਾਨਕਾ ਥਾਣਾ ਸਦਰ ਫਾਜ਼ਿਲਕਾ ਨੂੰ ਗ੍ਰਿਫ਼ਤਾਰ ਕੀਤਾ ਹੈ।ਤਲਾਸ਼ੀ ਦੌਰਾਨ ਦੋ ਅਲੱਗ-2 ਕਾਲੇ ਰੰਗ ਦੇ ਲਿਫਾਫ਼ੇ ਬਰਾਮਦ ਹੋਏ, ਜਿਨ੍ਹਾਂ ‘ਚੋਂ ਲਗਪੱਗ 2 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ ਵਿੱਚ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।


