ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਲਈ ਉਮੀਦਵਾਰ ਐਲਾਨਿਆ
- 130 Views
- kakkar.news
- November 4, 2022
- Punjab
ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਲਈ ਉਮੀਦਵਾਰ ਐਲਾਨਿਆ
ਚੰਡੀਗੜ੍ਹ 04 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੀ ਹੋਣਗੇ। ਉਨ੍ਹਾਂ ਦੀ ਟੱਕਰ ਬੀਬੀ ਜਗੀਰ ਕੌਰ ਨਾਲ ਹੋ ਸਕਦੀ ਹੈ।
ਪਾਰਟੀ ਦੇ ਬੁਲਾਰੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਦੱਸ ਦਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਜਨਰਲ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰਦਾ ਸੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਉੱਪਰ ਇਲਜ਼ਾਮ ਲੱਗਦੇ ਸੀ ਕਿ ਪ੍ਰਧਾਨ ਹਮੇਸ਼ਾਂ ਬਾਦਲਾਂ ਦੇ ਲਿਫਾਫੇ ਵਿੱਚੋਂ ਨਿਕਲਦਾ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026