ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਹਥਿਆਰਾਂ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
- 116 Views
- kakkar.news
- November 4, 2022
- Crime Punjab
ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਹਥਿਆਰਾਂ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਮੋਹਾਲੀ 04 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਮੋਹਾਲੀ ਪੁਲਿਸ (Mohali police) ਨੇ ਵੱਡੀ ਮਾਤਰਾ ‘ਚ ਹਥਿਆਰਾਂ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਵਿਵੇਕਸ਼ੀਲ ਸੋਨੀ (SSP Viveksheel Soni) ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮਾ ਜੋ ਕਿ ਦਿਲਪ੍ਰੀਤ ਬਾਬਾ ਗੈਂਗ ਦਾ ਮੈਂਬਰ ਹੈ, ਜਿਸ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਉਸ ਕੋਲੋਂ ਪੁੱਛਗਿੱਛ ਵਿੱਚ ਪਤਾ ਲੱਗਾ ਹੈ ਕਿ ਹੋਰ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ।ਇਹ ਹਥਿਆਰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀ ਸਰਹੱਦ ‘ਤੇ ਬਣੇ ਹੁੰਦੇ ਹਨ। ਮੋਹਾਲੀ ਪੁਲਿਸ ਨੇ ਕਾਰਵਾਈ ਕਰਦਿਆਂ ਅਨਿਲ ਰਾਜੂ ਅਤੇ ਅਨਵਰ ਜੈਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦੇ 20 ਪਿਸਤੌਲ ਅਤੇ 20 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਉਹ ਲਗਭਗ ਸਾਰੇ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਨੇ ਹਥਿਆਰ ਵੀ ਬਣਾਏ ਅਤੇ ਸਪਲਾਈ ਕੀਤੇ। ਐਸਐਸਪੀ ਨੇ ਕਿਹਾ ਕਿ ਫਿਲਹਾਲ ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਉਹ ਕਿਸ ਨੂੰ ਹਥਿਆਰ ਸਪਲਾਈ ਕਰਦੇ ਸਨ।



- October 15, 2025