ਬੁਢਲਾਡਾ ‘ਚ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ
- 127 Views
- kakkar.news
- November 8, 2022
- Crime Punjab
ਬੁਢਲਾਡਾ ‘ਚ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਮਾਨਸਾ 08 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਬੁਢਲਾਡਾ ਦੇ ਪਿੰਡ ਬਰ੍ਹੇ ਵਿਖੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਵੜ ਕੇ ਇਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਜਗਤਾਰ ਸਿੰਘ ਤਾਰੀ ਆਪਣੇ ਘਰ ‘ਚ ਸੀ ਕਿ ਕੁੱਝ ਅਣਪਛਾਤੇ ਲੋਕਾਂ ਨੇ ਉਸ ਨੂੰ ਆਵਾਜ਼ ਮਾਰ ਕੇ ਘਰ ਦੇ ਦਰਵਾਜ਼ੇ ‘ਤੇ ਬੁਲਾ ਲਿਆ ਅਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਥੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਜਿੱਥੇ ਪਹੁੰਚਦਿਆਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਮ੍ਰਿਤਕ ਦੇ ਭਰਾ ਕਾਲਾ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ ਤੇ ਉਸ ਦੀ ਪਤਨੀ ਆਪਣੇ ਦੋ ਬੱਚਿਆਂ ਸਮੇਤ ਪੇਕੇ ਘਰ ਰਹਿ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਪਿੱਛੇ ਸਹੁਰੇ ਪਰਿਵਾਰ ਦਾ ਹੱਥ ਹੋ ਸਕਦਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026