2021 ਬੈਚ ਦੇ ਆਈ.ਏ.ਐਸ. (ਅੰਡਰ ਟਰੇਨਿੰਗ) ਅਧਿਕਾਰੀਆਂ ਵੱਲੋਂ “ਪੰਜਾਬ ਦਰਸ਼ਨ” ਪ੍ਰੋਗਰਾਮ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ
- 121 Views
- kakkar.news
- November 8, 2022
- Education Punjab
2021 ਬੈਚ ਦੇ ਆਈ.ਏ.ਐਸ. (ਅੰਡਰ ਟਰੇਨਿੰਗ) ਅਧਿਕਾਰੀਆਂ ਵੱਲੋਂ “ਪੰਜਾਬ ਦਰਸ਼ਨ” ਪ੍ਰੋਗਰਾਮ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ
ਫਿਰੋਜ਼ਪੁਰ, 8 ਨਵੰਬਰ (ਸੁਭਾਸ਼ ਕੱਕੜ)
2021 ਬੈਚ ਦੇ ਆਈ.ਏ.ਐਸ. (ਅੰਡਰ ਟਰੇਨਿੰਗ) ਅਧਿਕਾਰੀਆਂ ਸ੍ਰੀ ਨਿਤੀਸ਼ ਕੁਮਾਰ ਜੈਨ, ਸ੍ਰੀ ਸਿਮਰਨਦੀਪ ਸਿੰਘ, ਮਿਸ ਅਪਰਨਾ ਐਮ ਬੀ, ਮਿਸ ਅਕਸ਼ਿਤਾ ਗੁਪਤਾ ਅਤੇ ਮਿਸ ਮਾਨਸੀ ਵੱਲੋਂ ‘ਪੰਜਾਬ ਦਰਸ਼ਨ’ ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਨਵ ਨਿਯੁਕਤ ਅਧਿਕਾਰੀਆਂ ਦੇ ਫਿਰੋਜ਼ਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਪ੍ਰਸ਼ਾਸਕੀ ਕੰਮਾਂ ਬਾਰੇ ਕੁਝ ਤਜ਼ਰਬੇ ਸਾਂਝੇ ਕੀਤੇ ਗਏ। ਇਨ੍ਹਾਂ ਅਧਿਕਾਰੀਆਂ ਵੱਲੋਂ ਹਰੀਕੇ ਵੈਂਟਲੈਡ (ਜਲਗਾਹ), ਚੱਕ ਸਰਕਾਰ ਬੀੜ ਮਮਦੋਟ ਦੇ ਦੌਰੇ ਤੋਂ ਇਲਾਵਾ ਦੁਪਹਿਰ ਬਾਅਦ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ-ਪਾਕਿ ਸੀਮਾ ‘ਤੇ ਹੁੰਦੀ ਰੀਟਰੀਟ ਸਰਮਨੀ ਵੀ ਦੇਖੀ ਅਤੇ ਉੱਥੇ ਬੀਐਸਐਫ ਦੇ ਉੱਚ ਅਧਿਕਾਰੀਆਂ ਨਾਲ ਮੁਲਕਾਤ ਕਰਕੇ ਬਾਰਡਰ ਏਰੀਏ ਦੀਆਂ ਕੁਝ ਖਾਸ ਗੱਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਦੌਰਾਨ ਉਨ੍ਹਾਂ ਨਾਲ ਨਿਯੁਕਤ ਲਾਇਜਨ ਅਫਸਰ ਡਾ. ਸਤਿੰਦਰ ਸਿੰਘ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਉਪਰੋਕਤ ਸਥਾਨਾਂ ਤੋਂ ਇਲਾਵਾ ਇਤਿਹਾਸਕ ਅਸਥਾਨਾਂ ਜਿਵੇਂ ਕਿ ਗੁਰਦੁਵਾਰਾ ਗੁਰੂਸਰ ਜਾਮਨੀ ਸਾਹਿਬ ਬਾਜੀਦਪੁਰ ਤੇ ਸਾਰਾਗੜ੍ਹੀ ਗੁਰਦਵਾਰਾ ਸਾਹਿਬ ਫਿਰੋਜ਼ਪੁਰ ਛਾਉਣੀ ਦੇ ਇਤਿਹਾਸ ਬਾਰੇ ਵੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਆਈ.ਏ.ਐਸ. ਅਧਿਕਾਰੀਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਆ ਕੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਨੂੰ ਕਾਫੀ ਕੁੱਝ ਸਿੱਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਹ ਤਜ਼ਰਬਾ ਉਨ੍ਹਾਂ ਲਈ ਲਾਭਕਾਰੀ ਹੋਵੇਗਾ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਵਿਜੇ ਕੁਮਾਰ ਬਹਿਲ, ਨੀਰਜ ਸ਼ਰਮਾ ਤੇ ਵਿਨੋਦ ਕੁਮਾਰ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024