ਸਤਲੁਜ ਦਰਿਆ ਅੰਦਰ ਰਾਤ ਸਮੇਂ ਹੋ ਰਹੀ ਨਜਾਇਜ਼ ਮਾਈਨਿੰਗ ਖਿਲਾਫ ਐਮ.ਪੀ. ਬਿੱਟੂ ਵਲੋਂ ਛਾਪੇਮਾਰੀ
- 129 Views
- kakkar.news
- November 9, 2022
- Crime Politics Punjab
ਸਤਲੁਜ ਦਰਿਆ ਅੰਦਰ ਰਾਤ ਸਮੇਂ ਹੋ ਰਹੀ ਨਜਾਇਜ਼ ਮਾਈਨਿੰਗ ਖਿਲਾਫ ਐਮ.ਪੀ. ਬਿੱਟੂ ਵਲੋਂ ਛਾਪੇਮਾਰੀ
ਜਗਰਾਓਂ , 9 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਸਤਲੁਜ ਦਰਿਆ ਅੰਦਰ ਰਾਤ ਸਮੇਂ ਧੜੱਲੇ ਨਾਲ ਹੋ ਰਹੀ ਨਜਾਇਜ਼ ਮਾਈਨਿੰਗ ਖਿਲਾਫ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਛਾਪੇਮਾਰੀ ਕਰਦਿਆਂ ਸੂਬਾ ਸਰਕਾਰ ਖਿਲਾਫ ਗੰਭੀਰ ਇਲਜ਼ਾਮ ਲਗਾਏ ਹਨ।ਕਾਂਗਰਸ ਦੇ ਐਮ.ਪੀ. ਰਵਨੀਤ ਬਿੱਟੂ ਨੇ ਬੀਤੀ ਰਾਤ 1 ਵਜੇ ਦੇ ਕਰੀਬ ਜਗਰਾਓ ਹਲਕੇ ਪਿੰਡ ਬਹਾਦਾਰਕੇ ਨੇੜੇ ਹੋ ਰਹੀ ਨਾਜਾਇਜ਼ ਮਾਈਨਿੰਗ ਉੱਤੇ ਛਾਪੇਮਾਰੀ ਕਰਕੇ ਇਸ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤਾਂ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਮਾਈਨਿੰਗ ਕਿਹੜੇ ਲੋਕਾਂ ਦੀ ਸਰਪ੍ਰਸਤੀ ਹੇਠ ਹੋ ਰਹੀ ਹੈ। ਇਸ ਛਾਪੇਮਾਰੀ ਦੌਰਾਨ ਐਮ.ਪੀ. ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਉੱਤੇ ਸਵਾਲ ਖੜ੍ਹੇ ਕੀਤੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਸ਼ਕਾਇਤਾਂ ਮਿਲ ਰਹੀਆਂ ਸਨ ਕਿ ਸਤਲੁਜ ਦਰਿਆ ਅੰਦਰ ਰਾਤ ਸਮੇਂ ਸ਼ਰੇਆਮ ਨਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਰੋਕਣ ਵਾਲੇ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਨੂੰ ਖਤਮ ਕਰਕੇ ਲੋਕਾਂ ਨੂੰ ਸਸਤੀ ਰੇਤ ਦੇਣ ਦੀ ਗਰੰਟੀ ਦਿੱਤੀ ਗਈ ਸੀ ਪਰ ਹੁਣ ਰੇਤ ਸਸਤੀ ਮਿਲਣ ਦੀ ਬਜਾਇ ਲੋਕਾਂ ਨੂੰ ਰੇਤ ਦੇ ਦਰਸ਼ਨ ਕਰਨੇ ਵੀ ਮਹਿੰਗੇ ਹੋ ਗਏ ਹਨ। ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ ਕਿ ਇਹ ਸਰਕਾਰ ਦੀ ਮਨਜ਼ੂਰਸ਼ੁਦਾ ਖੱਡ ਵੀ ਨਹੀਂ ਹੈ ਤੇ ਇੱਥੇ ਵੱਡੇ ਪੱਧਰ ਉੱਤੇ ਸ਼ਰੇਆਮ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਨ੍ਹਾਂ ਦੀਆਂ ਗੱਡੀਆਂ ਆ ਰਹੀਆਂ ਹਨ ਜਿਸ ਕਾਰਨ ਟਰੈਕਟਰਾਂ ਨਾਲ ਮਿੱਟੀ ਦੇ ਵੱਡੇ-ਵੱਡੇ ਢੇਰ ਲਾ ਕੇ ਉਨ੍ਹਾਂ ਦਾ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਮਾਈਨਿੰਗ ਹੋਣ ਨਾਲ ਪਿੰਡਾਂ ਦੇ ਲੋਕਾਂ ਅੰਦਰ ਦਹਸਿ਼ਤ ਦਾ ਮਾਹੌਲ ਹੈ।
ਉਨ੍ਹਾਂ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇੱਕ ਵਾਰ ਇੱਥੇ ਜਰੂਰ ਆ ਕੇ ਵੇਖਣ ਕੀ ਇੱਥੇ ਕਿਸ ਤਰ੍ਹਾਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਇਹ ਨਾਜਾਇਜ਼ ਮਾਈਨਿੰਗ ਰਾਤ ਸਮੇਂ ਕੀਤੀ ਜਾ ਰਹੀ ਹੈ। ਐਮ.ਪੀ. ਬਿੱਟੂ ਨੇ ਕਿਹਾ ਕਿ ਉਹ ਜਿ਼ਲੇ ਦੇ ਡਿਪਟੀ ਕਮਿਸ਼਼ਨਰ ਤੇ ਐਸ.ਐਸ.ਪੀ. ਜਗਰਾਓਂ ਨੂੰ ਲਿਖਤੀ ਸ਼ਕਾਇਤ ਭੇਜ ਕੇ ਇਸ ਦੀ ਜਾਂਚ ਕਰਨ ਦੀ ਮੰਗ ਕਰਨਗੇ। ਇਸ ਸੰਬੰਧੀ ਜਦੋ ਐਸਐਸਪੀ ਹਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਓਨਾ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੋਈ ਵੀ ਦੋਸ਼ੀ ਇਸ ਮਾਮਲੇ ਵਿਚ ਬਖਸ਼ਿਆ ਨਹੀਂ ਜਾਵੇਗਾ।



- October 15, 2025