ਡੇਰਾ ਪਲਾਸੌਰ ਦੇ ਖੇਤਾਂ ਵਿਚ ਪਤੀ-ਪਤਨੀ ਦੀਆਂ ਭੇਤਭਰੇ ਹਾਲਾਤ ‘ਚ ਮਿਲੀਆਂ ਲਾਸ਼ਾਂ, ਇਲਾਕੇ ‘ਚ ਫੈਲੀ ਸਨਸਨੀ
- 106 Views
- kakkar.news
- November 9, 2022
- Punjab
ਡੇਰਾ ਪਲਾਸੌਰ ਦੇ ਖੇਤਾਂ ਵਿਚ ਪਤੀ-ਪਤਨੀ ਦੀਆਂ ਭੇਤਭਰੇ ਹਾਲਾਤ ‘ਚ ਮਿਲੀਆਂ ਲਾਸ਼ਾਂ, ਇਲਾਕੇ ‘ਚ ਫੈਲੀ ਸਨਸਨੀ
ਪਟਿਆਲਾ 09 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪਟਿਆਲਾ ਜ਼ਿਲੇ ਦੀ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਅਰਨੋ ਦੇ ਡੇਰਾ ਪਲਾਸੌਰ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਤੀ ਅਤੇ ਪਤਨੀ ਦੀਆਂ ਭੇਦਭਰੇ ਹਾਲਾਤਾਂ ‘ਚ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼ੁਤਰਾਣਾ ਤੇ ਪਾਤੜਾਂ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।ਜਿਸ ਮਗਰੋਂ ਐੱਸਐੱਸਪੀ ਪਟਿਆਲਾ ਦੀਪਕ ਪਾਰੀਕਰ ਨੇ ਮੌਕੇ ਉੱਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਕਿਸੇ ਵਿਅਕਤੀ ਨੇ ਇਕ ਔਰਤ ਦੀ ਲਾਸ਼ ਮੋਟਰ ਵਾਲੇ ਕਮਰੇ ਕੋਲ ਪਈ ਦੇਖੀ, ਜਦੋਂਕਿ ਇਕ ਵਿਅਕਤੀ ਦੀ ਲਾਸ਼ ਕੋਲ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਲਟਕ ਰਹੀ ਸੀ। ਇਸ ਮੌਕੇ ਉੱਤੇ ਪਹੁੰਚੇ ਐੱਸਐੱਸਪੀ ਪਟਿਆਲਾ ਦੀਪਕ ਪਰੀਕਰ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਮਰਦ ਅਤੇ ਔਰਤ ਪਤੀ ਪਤਨੀ ਸਨ ਅਤੇ ਦੋਨਾਂ ਦੇ ਦੂਜੇ ਵਿਆਹ ਹੋਏ ਸਨ। ਮ੍ਰਿਤਕਾਂ ਦੀ ਪਛਾਣ ਸਤਨਾਮ ਸਿੰਘ ਅਤੇ ਉਸਦੀ ਪਤਨੀ ਸਰਬਜੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਮਗਰੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026