ਅੰਮ੍ਰਿਤਸਰ ‘ਚ ਸੀਆਈਏ ਵਿੰਗ ਨੇ ਹਰਵਿੰਦਰ ਸਿੰਘ ਰਿੰਦਾ ਅਤੇ ਲਖਬੀਰ ਲੰਡਾ ਦੇ ਚਾਰ ਹੋਰ ਸਾਥੀਆਂ ਨੂੰ ਕੀਤੀ ਗ੍ਰਿਫ਼ਤਾਰ
- 129 Views
- kakkar.news
- November 10, 2022
- Punjab
ਅੰਮ੍ਰਿਤਸਰ ‘ਚ ਸੀਆਈਏ ਵਿੰਗ ਨੇ ਹਰਵਿੰਦਰ ਸਿੰਘ ਰਿੰਦਾ ਅਤੇ ਲਖਬੀਰ ਲੰਡਾ ਦੇ ਚਾਰ ਹੋਰ ਸਾਥੀਆਂ ਨੂੰ ਕੀਤੀ ਗ੍ਰਿਫ਼ਤਾਰ
ਅੰਮ੍ਰਿਤਸਰ 10 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ ਸੀਆਈਏ ਵਿੰਗ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਲਖਬੀਰ ਲੰਡਾ ਦੇ ਚਾਰ ਹੋਰ ਸਾਥੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਗ੍ਰਿਫ਼ਤਾਰੀ ਅਕਤੂਬਰ ਮਹੀਨੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਕੀਤੀ ਗਈ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 53 ਗੋਲੀਆਂ ਵੀ ਬਰਾਮਦ ਕੀਤੀਆਂ ਹਨ।ਸੀਆਈਏ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਮਨਜੋਤ ਸਿੰਘ, ਅਕਾਸ਼ਦੀਪ ਸਿੰਘ ਉਰਫ਼ ਰਾਜਾ, ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। ਚਾਰਾਂ ਕੋਲੋਂ 53 ਗੋਲੀਆਂ ਬਰਾਮਦ ਹੋਈਆਂ। ਇਹਨਾਂ ਦੇ ਸਾਥੀਆਂ ਨੂੰ ਸੀਆਈਏ ਟੀਮ ਨੇ ਦਿੱਲੀ ਪੁਲਿਸ ਅਤੇ ਏਜੀਟੀਐਫ ਦੇ ਨਾਲ 20 ਅਕਤੂਬਰ ਨੂੰ ਹਰਿਮੰਦਰ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ ਸੀ। ਬਲਰਾਜ ਸਿੰਘ ਵਾਸੀ ਭਿੱਖੀਵਿੰਡ ਅਤੇ ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਵਾਸੀ ਸਰਹਾਲੀ ਨੂੰ ਏ.ਕੇ.47 ਸਮੇਤ ਕਾਬੂ ਕੀਤਾ ਗਿਆ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਚਾਰਾਂ ਬਾਰੇ ਜਾਣਕਾਰੀ ਦਿੱਤੀ ਸੀ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਪੁਲੀਸ ਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ ਜਦੋਂ ਰਿੰਦਾ-ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਇਹ ਚਾਰੇ ਮੁਲਜ਼ਮ ਵੀ ਆਸ-ਪਾਸ ਸਨ ਪਰ ਤਿੰਨਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਚਾਰੋਂ ਰੂਪੋਸ਼ ਹੋ ਗਏ ਸਨ। ਇਹ ਸਾਰੇ ਮੁਲਜ਼ਮ ਰਿੰਦਾ-ਲੰਡਾ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵੀ ਕਰਦੇ ਸਨ।


