ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 14 ਨਵੰਬਰ ਤੋਂ ਸ਼ੁਰੂ – ਹਾਂਡਾ
- 268 Views
- kakkar.news
- November 10, 2022
- Punjab
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 14 ਨਵੰਬਰ ਤੋਂ ਸ਼ੁਰੂ – ਹਾਂਡਾ
ਫਿਰੋਜ਼ਪੁਰ,10 ਨਵੰਬਰ 2022 (ਸੁਭਾਸ਼ ਕੱਕੜ)
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਡੇਅਰੀ ਉੱਦਮ ਸਿਖਲਾਈ ਕੋਰਸ 14 ਨਵੰਬਰ ਨੂੰ ਡੇਅਰੀ ਸਿਖਲਾਈ ਕੇਂਦਰ ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਿਖਲਾਈ ਦਾ ਲਾਭ ਲੈਣ ਲਈ ਜ਼ਿਲ੍ਹਾ ਫਿਰੋਜਪੁਰ ਦੇ ਚਾਹਵਾਨ ਡੇਅਰੀ ਫਾਰਮਰ 13 ਨਵੰਬਰ 2022 ਤੱਕ ਜ਼ਿਲ੍ਹਾ ਕਾਰਜਕਾਰੀ ਅਫਸਰ ਕਪਲਮੀਤ ਸਿੰਘ ਸੰਧੂ ਮੋਬਾਈਲ 97793-52959 ਨਾਲ ਸੰਪਰਕ ਕਰ ਸਕਦੇ ਹਨ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026