ਪਤਨੀ ਨੂੰ ਟੱਕਰ ਮਾਰੀ, ਤਾਂ ਵਿਅਕਤੀ ਨੇ ਗਾਂ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ
- 132 Views
- kakkar.news
- November 10, 2022
- Crime Politics Punjab
ਪਟਿਆਲਾ 10 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪਟਿਆਲਾ ਸ਼ਹਿਰ ਦੇ ਭਾਦਸੋਂ ਰੋਡ ਇਲਾਕੇ ‘ਚ ਇਕ ਵਿਅਕਤੀ ਵੱਲੋਂ ਗਾਂ ਨੂੰ ਗੋਲੀ ਮਾਰਨ ਦੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ।ਇਸ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਗਾਂ ਨੇ ਟੱਕਰ ਮਾਰੀ ਸੀ ਜਿਸ ਕਾਰਨ ਉਸ ਨੇ ਗੋਲੀ ਮਾਰੀ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਦੱਸਿਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ ਤੇ ਉਸ ਦੇ ਬਾਅਦ ਅੱਜ ਡੇਰਾ ਪ੍ਰੇਮੀ ਦੀ ਹੱਤਿਆ ਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਜ ਗਉ ਮਾਤਾ ‘ਤੇ ਗੋਲੀ ਚਲਾ ਕੇ ਉਸ ਦੀ ਹੱਤਿਆ ਕੀਤੀ ਗਈ ਹੈ, ਪੰਜਾਬ ਦਾ ਮਾਹੌਲ ਬਹੁਤ ਹੀ ਤਣਾਅਪੂਰਨ ਬਣਿਆ ਹੋਇਆ ਹੈ। ਜਿਸ ਕਾਰਨ ਉਹ ਅੱਜ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ ਤੇ ਲੋਕਾਂ ਨੂੰ ਬਾਹਰ ਨਿਕਲਣ ਤੋਂ ਵੀ ਡਰ ਲਗਦਾ ਹੈ ਕਿ ਕੋਈ ਉਨ੍ਹਾਂ ਨੂੰ ਵੀ ਗੋਲੀ ਨਾ ਮਾਰ ਦੇਵੇ।



- October 15, 2025