14 ਨਵੰਬਰ 2022 ਨੂੰ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
- 116 Views
- kakkar.news
- November 11, 2022
- Punjab
14 ਨਵੰਬਰ 2022 ਨੂੰ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ, 11 ਨਵੰਬਰ 2022 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜਿਲ੍ਹਾ ਪੱਧਰੀ `ਪਲੇਸਮੈਂਟ ਕੈਂਪ ਦਾ ਆਯੋਜਨ 14 ਨਵੰਬਰ 2022 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜਗਾਰ ਦਫਤਰ ਵਿਖੇ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਵੱਖ-ਵੱਖ ਕੰਪਨੀਆਂ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲੜਕੇ ਤੇ ਲੜਕੀਆਂ ਵੱਧ ਤੋਂ ਵੱਧ ਸ਼ਿਰਕਤ ਕਰਨ ਤੇ ਆਪਣਾ ਰੋਜਗਾਰ ਹਾਸਲ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਅਲਾਈਂਸ ਗਰੋਅ ( ਪੇਅ ਟੀ ਐਮ ਅਤੇ ਸਵੀਗੀ) ਅਤੇ ਅਜਾਈਲ ਹਰਬਲ ਕੰਪਨੀਆਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਦਸਵੀ, ਬਾਰਵੀਂ ਪਾਸ ਅਤੇ ਗ੍ਰੈਜੂਏਸ਼ਨ ਪਾਸ, ਆਈ.ਟੀ.ਆਈ. ਦਾ ਕੋਰਸ (ਫੀਟਰ, ਟਰਨਰ, ਸੀ.ਐਨ.ਸੀ. ਆਪ੍ਰੇਟਰ ਆਦਿ ਵੱਖ-ਵੱਖ ਟਰੇਡਾਂ) ਪਾਸ ਲੜਕੇ ਲੜਕੀਆ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਵਾਲਿਆਂ ਦੀ ਉਮਰ 18 ਤੋਂ 30 ਸਾਲ ਲਾਜਮੀ ਹੋਣੀ ਚਾਹੀਦੀ ਹੈ। ਇਸ ਕੈਂਪ ਵਿਚ ਸਿਲੈਕਟ ਹੋਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ 10 ਹਜ਼ਾਰ ਤੋਂ 18 ਹਜ਼ਾਰ ਤੋਂ ਇਲਾਵਾ ਪੀ.ਐਫ., ਈ.ਐਸ.ਆਈ., ਬੋਨਸ, ਗਰੈਜੂਏਟੀ ਆਦਿ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।



- October 15, 2025