ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿੱਚ ਬੰਦ ਗੈਂਗਸਟਰਾਂ ਵਲੋਂ ਲੋਕਾਂ ਨੂੰ ਫਿਰੌਤੀ ਵਸੂਲਣ ਲਾਇ ਮਿੱਲ ਰਹੀਆਂ ਧਮਕੀਆਂ
- 212 Views
- kakkar.news
- November 12, 2022
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿੱਚ ਬੰਦ ਗੈਂਗਸਟਰਾਂ ਵਲੋਂ ਲੋਕਾਂ ਨੂੰ ਫਿਰੌਤੀ ਵਸੂਲਣ ਲਾਇ ਮਿੱਲ ਰਹੀਆਂ ਧਮਕੀਆਂ
ਫਿਰੋਜ਼ਪੁਰ 12 ਨਵੰਬਰ 2022 (ਸੁਭਾਸ਼ ਕੱਕੜ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ ‘ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ ‘ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਪਰ ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ ਚੋ ਮੋਬਾਈਲਾਂ ਤੋਂ ਲੋਕਾਂ’ ਨੂੰ ਧਮਕਿਆ ਮਿਲਣ ਦੀ ਖ਼ਬਰ ਸਾਮਣੇ ਆਈ ਹੈ , ਕੇਂਦਰੀ ਜੇਲ ਫਿਰੋਜ਼ਪੁਰ ‘ਚ ਬੰਦ ਗੈਂਗਸਟਰ ਧਰਮਿੰਦਰ ਸਿੰਘ ਉਰਫ ਬਾਜੀ ਵਾਸੀ ਪਿੰਡ ਦੁਸਾਂਝ ਖਿਲਾਫ ਪੁਲਸ ਥਾਣਾ ਸਿਟੀ ਫਿਰੋਜ਼ਪੁਰ ਨੇ ਉੱਚ ਸੁਰੱਖਿਆ ਵਾਲੇ ਜ਼ੋਨ ‘ਚ ਬੰਦ ਹੋਰ ਗੈਂਗਸਟਰਾਂ ਵਲੋਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਫਿਰੌਤੀ ਆਦਿ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗੈਂਗਸਟਰ ਧਰਮਿੰਦਰ ਸਿੰਘ ਉਰਫ਼ ਬਾਜੀ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਐਸ.ਐਚ.ਓ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਇਹ ਗੁਪਤ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ। ਫਿਰੋਜ਼ਪੁਰ ਪੁਲਿਸ ਨੂੰ ਪਤਾ ਲੱਗਾ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਧਰਮਿੰਦਰ ਉਰਫ਼ ਬਾਜੀ ਜੋ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚ ਬੰਦ ਹੈ, ਵੱਲੋਂ ਮੋਬਾਈਲ ਫ਼ੋਨ ਨੰਬਰ 62800 78433 ਅਤੇ 78560 85550 ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮੋਬਾਈਲ ਫ਼ੋਨ ਨੰਬਰਾਂ ਦੀ ਵਰਤੋਂ ਜੇਲ੍ਹ ਵਿੱਚ ਬੰਦ ਹੋਰ ਗੈਂਗਸਟਰ ਕਰ ਰਹੇ ਹਨ। ਜੇਲ੍ਹ ਦੇ ਹਾਈ ਸਕਿਉਰਟੀ ਜ਼ੋਨ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਣ ਅਤੇ ਨਸ਼ਾ ਵੇਚਣ ਅਤੇ ਖ਼ਰੀਦਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕਰਕੇ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


