ਰੂਪਨਗਰ ਤੋਂ ਇਕ ਦੇਸੀ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਸਮੇਤ ਕਾਰ ਚਾਲਕ ਪੁਲਿਸ ਅੜਿੱਕੇ
- 134 Views
- kakkar.news
- November 12, 2022
- Crime Punjab
ਰੂਪਨਗਰ ਤੋਂ ਇਕ ਦੇਸੀ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਸਮੇਤ ਕਾਰ ਚਾਲਕ ਪੁਲਿਸ ਅੜਿੱਕੇ
ਰੂਪਨਗਰ 12 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਸਿਟੀ ਪੁਲਸ ਵੱਲੋਂ ਨਾਕੇ ਦੌਰਾਨ ਕਾਰ ਦੀ ਤਲਾਸ਼ੀ ਲੈਣ ਤੋਂ ਬਾਅਦ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕਰਦਿਆਂ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਟੀ ਪੁਲਸ ਥਾਣੇ ਦੇ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਟੀਮ ਨੇ ਸੁਰਜੀਤ ਹਸਪਤਾਲ ਰੂਪਨਗਰ ਵਿਖੇ ਬੈਰੀਕੇਡ ਕਰਕੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।ਚੈਕਿੰਗ ਦੌਰਾਨ ਨਵਾਂਸ਼ਹਿਰ ਵਾਲੀ ਸਾਈਡ ਤੋਂ ਇਕ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਚਾਲਕ ਨੇ ਕਾਰ ਰੋਕਣ ਦੀ ਬਜਾਏ ਬੈਰੀਕੇਡ ਨੂੰ ਤੋੜਦੇ ਹੋਏ ਪੁਲਸ ਪਾਰਟੀ ਨੂੰ ਮਾਰਨ ਦੀ ਨੀਅਤ ਨਾਲ ਉੱਪਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਏ. ਐੱਸ. ਆਈ. ਖੁਸ਼ਹਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਚਮਕੌਰ ਸਾਹਿਬ ਚੌਂਕ ਰੂਪਨਗਰ ਵਿਖੇ ਕਾਬੂ ਕਰ ਲਿਆ।
ਉਸ ਨੇ ਆਪਣਾ ਨਾਮ ਬਲਜੀਤ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਪਿੰਡ ਘਾਗੋ ਰੋੜਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਬਲਜੀਤ ਸਿੰਘ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਡੈਸ਼ ਬੋਰਡ ’ਚੋਂ ਇਕ ਦੇਸੀ ਪਿਸਟਲ ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਹੋਏ। ਦੋਸ਼ੀ ਵਿਰੁੱਧ ਥਾਣਾ ਸਿਟੀ ਵਿਖੇ ਆਰਮਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026