ਫਗਵਾੜਾ ਵਿਖੇ ਨੌਜਵਾਨ ਦੀ ਮੌਤ ਮਗਰੋਂ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ
- 119 Views
- kakkar.news
- November 12, 2022
- Crime Punjab
ਫਗਵਾੜਾ ਵਿਖੇ ਨੌਜਵਾਨ ਦੀ ਮੌਤ ਮਗਰੋਂ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ
ਫਗਵਾੜਾ 12 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਅੱਜ ਫਗਵਾੜਾ ਵਿਖੇ ਮਾਹੌਲ ਉਸ ਸਮੇ ਤਨਾਹਪੁਰਣ ਹੋ ਗਿਆ ਜੱਦ ਸਿਵਲ ਹਸਪਤਾਲ ’ਚ ਇਥੇ ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਡਾਕਟਰ ’ਤੇ ਇਲਾਜ ਵਿਚ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ ਉਸ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਡਾਕਟਰ ਵੀ ਜ਼ਖ਼ਮੀ ਹੋ ਗਿਆ।ਡਾਕਟਰ ਨੂੰ ਛੁਡਾਉਣ ਲਈ ਜਦੋਂ ਸਟਾਫ਼ ਪਹੁੰਚਿਆ ਤਾਂ ਮਹਿਲਾ ਸਟਾਫ਼ ਦੇ ਨਾਲ ਹੀ ਪਰਿਵਾਰ ਵੱਲੋਂ ਹਮਲਾ ਕੀਤਾ ਗਿਆ, ਜਿਸ ਦੇ ਚਲਦਿਆਂ ਫਗਵਾੜਾ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੌਤ ਮਗਰੋਂ ਇਸ ਹੰਗਾਮੇ ਦੇ ਚਲਦਿਆਂ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ 5 ਵਿਅਕਤੀਆਂ ਨੂੰ ਕਾਬੂ ਕਰ ਲਿਆ। ਫਗਵਾੜਾ ਦੇ ਐੱਸ. ਡੀ. ਐੱਮ. ਵੀ ਮੌਕੇ ’ਤੇ ਪਹੁੰਚ ਚੁੱਕੇ ਹਨ। ਹਸਪਤਾਲ ਦਾ ਸਟਾਫ਼ ਧਰਨੇ ’ਤੇ ਬੈਠਾ ਹੋਇਆ ਹੈ ਜਦਕਿ ਹਸਪਤਾਲ ਪੂਰਾ ਪੁਲਸ ਛਾਉਣੀ ’ਚ ਤਬਦੀਲ ਹੋ ਚੁੱਕਾ ਹੈ।


